ਯਸ਼ਾਯਾਹ 37

ਆਪਣੇ ਸੰਦੇਸ਼ਵਾਹਕਾਂ ਦੁਆਰਾ ਤੂੰ ਯਾਹਵੇਹ ਦਾ ਮਜ਼ਾਕ ਉਡਾਇਆ ਹੈ। ਅਤੇ ਤੂੰ ਆਖਿਆ ਹੈ, ‘ਆਪਣੇ ਬਹੁਤ ਸਾਰੇ ਰਥਾਂ ਨਾਲ ਮੈਂ ਪਹਾੜਾਂ ਦੀਆਂ ਉਚਾਈਆਂ, ਲਬਾਨੋਨ ਦੀਆਂ ਸਭ ਤੋਂ ਉਚਾਈਆਂ ਉੱਤੇ ਚੜ੍ਹਿਆ ਹਾਂ। ਮੈਂ ਇਸ ਦੇ ਸਭ ਤੋਂ ਉੱਚੇ ਦਿਆਰ, ਇਸ ਦੇ ਸਭ ਤੋਂ ਚੰਗੇ ਦਿਆਰ ਨੂੰ ਕੱਟ ਦਿੱਤਾ ਹੈ। ਮੈਂ ਇਸ ਦੇ ਉੱਚੇ-ਉੱਚੇ ਹਿੱਸਿਆਂ ਅਤੇ ਟਿਕਾਣਿਆ ਤੱਕ, ਇਸ ਦੇ ਜੰਗਲਾਂ ਵਿੱਚੋਂ ਸਭ ਤੋਂ ਵਧੀਆ ਫਲਦਾਰ ਵਾੜੀ ਵਿੱਚ ਜਾ ਪਹੁੰਚਿਆ ਹਾਂ।

Isaiah 37:24 (UKJV) By your servants have you reproached the Lord, and have said, By the multitude of my chariots am I come up to the height of the mountains, to the sides of Lebanon; and I will cut down the tall cedars thereof, and the choice fir trees thereof: and I will enter into the height of his border, and the forest of his Carmel.

22ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਅਤੇ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

23ਇਹ ਕੌਣ ਹੈ ਜਿਸਦਾ ਤੂੰ ਮਜ਼ਾਕ ਉਡਾਇਆ ਹੈ ਅਤੇ ਨਿੰਦਿਆ ਕੀਤੀ ਹੈ? ਤੂੰ ਕਿਸ ਦੇ ਵਿਰੁੱਧ ਆਵਾਜ਼ ਉਠਾਈ ਹੈ ਅਤੇ ਆਪਣੀਆਂ ਅੱਖਾਂ ਹੰਕਾਰ ਨਾਲ ਉੱਚੀਆਂ ਕੀਤੀਆਂ ਹਨ? ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦੇ ਵਿਰੁੱਧ!

24ਆਪਣੇ ਸੰਦੇਸ਼ਵਾਹਕਾਂ ਦੁਆਰਾ ਤੂੰ ਯਾਹਵੇਹ ਦਾ ਮਜ਼ਾਕ ਉਡਾਇਆ ਹੈ। ਅਤੇ ਤੂੰ ਆਖਿਆ ਹੈ, ‘ਆਪਣੇ ਬਹੁਤ ਸਾਰੇ ਰਥਾਂ ਨਾਲ ਮੈਂ ਪਹਾੜਾਂ ਦੀਆਂ ਉਚਾਈਆਂ, ਲਬਾਨੋਨ ਦੀਆਂ ਸਭ ਤੋਂ ਉਚਾਈਆਂ ਉੱਤੇ ਚੜ੍ਹਿਆ ਹਾਂ। ਮੈਂ ਇਸ ਦੇ ਸਭ ਤੋਂ ਉੱਚੇ ਦਿਆਰ, ਇਸ ਦੇ ਸਭ ਤੋਂ ਚੰਗੇ ਦਿਆਰ ਨੂੰ ਕੱਟ ਦਿੱਤਾ ਹੈ। ਮੈਂ ਇਸ ਦੇ ਉੱਚੇ-ਉੱਚੇ ਹਿੱਸਿਆਂ ਅਤੇ ਟਿਕਾਣਿਆ ਤੱਕ, ਇਸ ਦੇ ਜੰਗਲਾਂ ਵਿੱਚੋਂ ਸਭ ਤੋਂ ਵਧੀਆ ਫਲਦਾਰ ਵਾੜੀ ਵਿੱਚ ਜਾ ਪਹੁੰਚਿਆ ਹਾਂ।

25ਮੈਂ ਪਰਦੇਸਾਂ ਵਿੱਚ ਖੂਹ ਪੁੱਟੇ ਹਨ ਅਤੇ ਉਥੋਂ ਦਾ ਪਾਣੀ ਪੀਤਾ ਹੈ। ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ ਹੈ।’

26“ਕੀ ਤੂੰ ਨਹੀਂ ਸੁਣਿਆ? ਬਹੁਤ ਸਮਾਂ ਪਹਿਲਾਂ ਮੈਂ ਇਸਨੂੰ ਠਾਣ ਲਿਆ ਸੀ। ਪੁਰਾਣੇ ਦਿਨਾਂ ਵਿੱਚ ਮੈਂ ਇਸ ਦੀ ਯੋਜਨਾ ਬਣਾਈ ਸੀ; ਹੁਣ ਮੈਂ ਇਸ ਨੂੰ ਪੂਰਾ ਕੀਤਾ ਹੈ, ਕਿ ਤੂੰ ਗੜ੍ਹ ਵਾਲੇ ਸ਼ਹਿਰਾਂ ਨੂੰ ਪੱਥਰਾਂ ਦੇ ਢੇਰ ਵਿੱਚ ਬਦਲ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.