ਯਸ਼ਾਯਾਹ 37

ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।

Isaiah 37:31 (UKJV) And the remnant that is escaped of the house of Judah shall again take root downward, and bear fruit upward:

29ਕਿਉਂ ਜੋ ਤੇਰਾ ਮੇਰੇ ਉੱਤੇ ਗੁੱਸਾ ਅਤੇ ਕਿਉਂਕਿ ਤੇਰੀ ਬੇਇੱਜ਼ਤੀ ਮੇਰੇ ਕੰਨਾਂ ਤੱਕ ਪਹੁੰਚ ਗਈ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਮੈਂ ਤੁਹਾਨੂੰ ਉਸੇ ਰਾਸਤੇ ਵਾਪਸ ਕਰ ਦਿਆਂਗਾ, ਜਿਸ ਰਾਸਤੇ ਤੁਸੀਂ ਆਏ ਹੋ।

30“ਇਹ ਤੇਰੇ ਲਈ ਨਿਸ਼ਾਨ ਹੋਵੇਗਾ, ਹਿਜ਼ਕੀਯਾਹ: “ਇਸ ਸਾਲ ਤੁਸੀਂ ਉਹ ਖਾਓਗੇ ਜੋ ਆਪਣੇ ਆਪ ਉੱਗਦਾ ਹੈ, ਅਤੇ ਦੂਸਰੇ ਸਾਲ ਜੋ ਉਸ ਤੋਂ ਉੱਗਦਾ ਹੈ, ਪਰ ਤੀਸਰੇ ਸਾਲ ਬੀਜੋ ਅਤੇ ਵੱਢੋ, ਅੰਗੂਰੀ ਬਾਗ ਲਗਾਓ ਅਤੇ ਉਹਨਾਂ ਦਾ ਫਲ ਖਾਓ।

31ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।

32ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਚਿਆ ਹੋਇਆ ਹਿੱਸਾ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚ ਕੇ ਨਿੱਕਲਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।

33“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.