ਯਸ਼ਾਯਾਹ 37

“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।

Isaiah 37:33 (UKJV) Therefore thus says the LORD concerning the king of Assyria, He shall not come into this city, nor shoot an arrow there, nor come before it with shields, nor cast a bank against it.

31ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।

32ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਚਿਆ ਹੋਇਆ ਹਿੱਸਾ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚ ਕੇ ਨਿੱਕਲਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।

33“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।

34ਜਿਸ ਰਾਸਤੇ ਵੱਲ ਉਹ ਆਇਆ ਸੀ ਉਸੇ ਰਾਸਤੇ ਵਾਪਸ ਆ ਜਾਵੇਗਾ। ਉਹ ਇਸ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ,” ਯਾਹਵੇਹ ਦਾ ਵਾਕ ਹੈ।

35“ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਅਤੇ ਇਸ ਨੂੰ ਬਚਾਵਾਂਗਾ, ਆਪਣੇ ਲਈ ਅਤੇ ਮੇਰੇ ਸੇਵਕ ਦਾਵੀਦ ਦੀ ਖ਼ਾਤਰ ਉਹ ਨੂੰ ਸਾਂਭ ਰੱਖਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.