ਯਸ਼ਾਯਾਹ 37

ਹੁਣ ਸਨਹੇਰੀਬ ਨੂੰ ਖ਼ਬਰ ਮਿਲੀ ਕਿ ਕੂਸ਼ ਦਾ ਰਾਜਾ ਤਿਰਹਾਕਾਹ ਉਸ ਨਾਲ ਲੜਨ ਲਈ ਕੂਚ ਕਰ ਰਿਹਾ ਹੈ। ਜਦੋਂ ਉਸਨੇ ਇਹ ਸੁਣਿਆ, ਉਸਨੇ ਹਿਜ਼ਕੀਯਾਹ ਕੋਲ ਇਹ ਸ਼ਬਦ ਲੈ ਕੇ ਸੰਦੇਸ਼ਵਾਹਕ ਭੇਜੇ:

Isaiah 37:9 (UKJV) And he heard say concerning Tirhakah king of Ethiopia, He has come forth to make war with you. And when he heard it, he sent messengers to Hezekiah, saying,

7ਸੁਣੋ! ਜਦੋਂ ਉਹ ਇੱਕ ਖਾਸ ਖ਼ਬਰ ਸੁਣੇਗਾ, ਮੈਂ ਉਸਨੂੰ ਉਸਦੇ ਆਪਣੇ ਦੇਸ਼ ਵਾਪਸ ਜਾਣ ਲਈ ਤਿਆਰ ਕਰਾਂਗਾ ਅਤੇ ਉੱਥੇ ਮੈਂ ਉਸ ਨੂੰ ਤਲਵਾਰ ਨਾਲ ਵੱਢ ਸੁੱਟਾਂਗਾ।’ ”

8ਜਦੋਂ ਸੈਨਾਪਤੀ ਨੇ ਸੁਣਿਆ ਕਿ ਅੱਸ਼ੂਰ ਦਾ ਰਾਜਾ ਲਾਕੀਸ਼ ਛੱਡ ਗਿਆ ਹੈ, ਤਾਂ ਉਹ ਪਿੱਛੇ ਹਟ ਗਿਆ ਅਤੇ ਉਸਨੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਲੜਦਿਆਂ ਦੇਖਿਆ।

9ਹੁਣ ਸਨਹੇਰੀਬ ਨੂੰ ਖ਼ਬਰ ਮਿਲੀ ਕਿ ਕੂਸ਼ ਦਾ ਰਾਜਾ ਤਿਰਹਾਕਾਹ ਉਸ ਨਾਲ ਲੜਨ ਲਈ ਕੂਚ ਕਰ ਰਿਹਾ ਹੈ। ਜਦੋਂ ਉਸਨੇ ਇਹ ਸੁਣਿਆ, ਉਸਨੇ ਹਿਜ਼ਕੀਯਾਹ ਕੋਲ ਇਹ ਸ਼ਬਦ ਲੈ ਕੇ ਸੰਦੇਸ਼ਵਾਹਕ ਭੇਜੇ:

10“ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਆਖਣਾ: ਕਿ ਤੇਰਾ ਪਰਮੇਸ਼ਵਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ‘ਯੇਰੂਸ਼ਲੇਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।’

11ਤੂੰ ਜ਼ਰੂਰ ਸੁਣਿਆ ਹੋਵੇਗਾ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰੇ ਦੇਸ਼ਾਂ ਨਾਲ ਕੀ ਕੀਤਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਕੀ ਤੂੰ ਬਚ ਜਾਵੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.