ਯਸ਼ਾਯਾਹ 38

ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ, ਤਾਂ ਆਮੋਸ ਦਾ ਪੁੱਤਰ ਯਸ਼ਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, “ਯਾਹਵੇਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈ ਅਤੇ ਬਚੇਗਾ ਨਹੀਂ।”

Isaiah 38:1 (UKJV) In those days was Hezekiah sick unto death. And Isaiah the prophet the son of Amoz came unto him, and said unto him, Thus says the LORD, Set yours house in order: for you shall die, and not live.

1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ, ਤਾਂ ਆਮੋਸ ਦਾ ਪੁੱਤਰ ਯਸ਼ਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, “ਯਾਹਵੇਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈ ਅਤੇ ਬਚੇਗਾ ਨਹੀਂ।”

2ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਮੋੜਿਆ ਅਤੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ,

3“ਅਤੇ ਆਖਿਆ, ਹੇ ਯਾਹਵੇਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ।” ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.