ਯਸ਼ਾਯਾਹ 38

ਮੈਂ ਆਖਿਆ ਸੀ, “ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ?”

Isaiah 38:10 (UKJV) I said in the cutting off of my days, I shall go to the gates of the grave: I am deprived of the residue of my years.

8ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛੇ ਧੱਕ ਰਿਹਾ ਹਾਂ।’ ” ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਗਿਆ।

9ਯਹੂਦਾਹ ਦੇ ਰਾਜੇ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ:

10ਮੈਂ ਆਖਿਆ ਸੀ, “ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ?”

11ਮੈਂ ਕਿਹਾ, “ਮੈਂ ਦੁਬਾਰਾ ਜੀਉਂਦਿਆਂ ਦੀ ਧਰਤੀ ਵਿੱਚ ਯਾਹਵੇਹ ਨੂੰ ਨਹੀਂ ਵੇਖਾਂਗਾ; ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।

12ਚਰਵਾਹੇ ਦੇ ਤੰਬੂ ਵਾਂਗ ਮੇਰਾ ਘਰ ਢਾਹ ਕੇ ਮੇਰੇ ਕੋਲੋਂ ਖੋਹ ਲਿਆ ਗਿਆ ਹੈ, ਜੁਲਾਹੇ ਵਾਂਗੂੰ ਮੈਂ ਆਪਣਾ ਜੀਵਨ ਲਪੇਟ ਲਿਆ ਹੈ, ਅਤੇ ਉਸ ਨੇ ਮੈਨੂੰ ਕਰੜੀ ਤੋਂ ਵੱਢ ਦਿੱਤਾ ਹੈ, ਇੱਕ ਹੀ ਦਿਨ ਅਤੇ ਰਾਤ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.