ਯਸ਼ਾਯਾਹ 38

ਚਰਵਾਹੇ ਦੇ ਤੰਬੂ ਵਾਂਗ ਮੇਰਾ ਘਰ ਢਾਹ ਕੇ ਮੇਰੇ ਕੋਲੋਂ ਖੋਹ ਲਿਆ ਗਿਆ ਹੈ, ਜੁਲਾਹੇ ਵਾਂਗੂੰ ਮੈਂ ਆਪਣਾ ਜੀਵਨ ਲਪੇਟ ਲਿਆ ਹੈ, ਅਤੇ ਉਸ ਨੇ ਮੈਨੂੰ ਕਰੜੀ ਤੋਂ ਵੱਢ ਦਿੱਤਾ ਹੈ, ਇੱਕ ਹੀ ਦਿਨ ਅਤੇ ਰਾਤ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

Isaiah 38:12 (UKJV) Mine age is departed, and is removed from me as a shepherd's tent: I have cut off like a weaver my life: he will cut me off with pining sickness: from day even to night will you make an end of me.

10ਮੈਂ ਆਖਿਆ ਸੀ, “ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ?”

11ਮੈਂ ਕਿਹਾ, “ਮੈਂ ਦੁਬਾਰਾ ਜੀਉਂਦਿਆਂ ਦੀ ਧਰਤੀ ਵਿੱਚ ਯਾਹਵੇਹ ਨੂੰ ਨਹੀਂ ਵੇਖਾਂਗਾ; ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।

12ਚਰਵਾਹੇ ਦੇ ਤੰਬੂ ਵਾਂਗ ਮੇਰਾ ਘਰ ਢਾਹ ਕੇ ਮੇਰੇ ਕੋਲੋਂ ਖੋਹ ਲਿਆ ਗਿਆ ਹੈ, ਜੁਲਾਹੇ ਵਾਂਗੂੰ ਮੈਂ ਆਪਣਾ ਜੀਵਨ ਲਪੇਟ ਲਿਆ ਹੈ, ਅਤੇ ਉਸ ਨੇ ਮੈਨੂੰ ਕਰੜੀ ਤੋਂ ਵੱਢ ਦਿੱਤਾ ਹੈ, ਇੱਕ ਹੀ ਦਿਨ ਅਤੇ ਰਾਤ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

13ਮੈਂ ਸਵੇਰ ਤੱਕ ਧੀਰਜ ਨਾਲ ਉਡੀਕ ਕੀਤੀ, ਪਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਤੋੜ ਦਿੱਤੀਆਂ, ਇੱਕ ਹੀ ਦਿਨ ਅਤੇ ਰਾਤ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

14ਮੈਂ ਅਬਾਬੀਲ ਜਾਂ ਸਾਰਸ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਦੇ-ਵੇਖਦੇ ਰਹਿ ਗਈਆਂ, ਹੇ ਪਰਮੇਸ਼ਵਰ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.