ਯਸ਼ਾਯਾਹ 38

ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ।

Isaiah 38:6 (UKJV) And I will deliver you and this city out of the hand of the king of Assyria: and I will defend this city.

4ਤਦ ਯਾਹਵੇਹ ਦਾ ਬਚਨ ਯਸ਼ਾਯਾਹ ਕੋਲ ਆਇਆ:

5“ਜਾ ਅਤੇ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ; ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

6ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ।

7“ ‘ਯਾਹਵੇਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਾਹਵੇਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:

8ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛੇ ਧੱਕ ਰਿਹਾ ਹਾਂ।’ ” ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.