5“ਜਾ ਅਤੇ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ; ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।
6ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ।
7“ ‘ਯਾਹਵੇਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਾਹਵੇਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:
8ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛੇ ਧੱਕ ਰਿਹਾ ਹਾਂ।’ ” ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਗਿਆ।
9ਯਹੂਦਾਹ ਦੇ ਰਾਜੇ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ: