ਯਸ਼ਾਯਾਹ 38

ਯਹੂਦਾਹ ਦੇ ਰਾਜੇ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ:

Isaiah 38:9 (UKJV) The writing of Hezekiah king of Judah, when he had been sick, and was recovered of his sickness:

7“ ‘ਯਾਹਵੇਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਾਹਵੇਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:

8ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛੇ ਧੱਕ ਰਿਹਾ ਹਾਂ।’ ” ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਗਿਆ।

9ਯਹੂਦਾਹ ਦੇ ਰਾਜੇ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ:

10ਮੈਂ ਆਖਿਆ ਸੀ, “ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ?”

11ਮੈਂ ਕਿਹਾ, “ਮੈਂ ਦੁਬਾਰਾ ਜੀਉਂਦਿਆਂ ਦੀ ਧਰਤੀ ਵਿੱਚ ਯਾਹਵੇਹ ਨੂੰ ਨਹੀਂ ਵੇਖਾਂਗਾ; ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.