ਯਸ਼ਾਯਾਹ 39

ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਖੁਸ਼ੀ ਨਾਲ ਉਨ੍ਹਾਂ ਨੂੰ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ ਚਾਂਦੀ, ਸੋਨਾ, ਮਸਾਲੇ, ਜ਼ੈਤੂਨ ਦਾ ਵਧੀਆ ਤੇਲ ਉਸਦਾ ਸਾਰਾ ਅਸਲਾ ਅਤੇ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਪਾਇਆ ਗਿਆ ਸੀ। ਉਸਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਦਿਖਾਇਆ ਹੋਵੇ।

Isaiah 39:2 (UKJV) And Hezekiah was glad of them, and showed them the house of his precious things, the silver, and the gold, and the spices, and the precious ointment, and all the house of his armour, and all that was found in his treasures: there was nothing in his house, nor in all his dominion, that Hezekiah showed them not.

1ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਉਸਦੀ ਬਿਮਾਰੀ ਅਤੇ ਠੀਕ ਹੋਣ ਬਾਰੇ ਸੁਣਿਆ ਸੀ।

2ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਖੁਸ਼ੀ ਨਾਲ ਉਨ੍ਹਾਂ ਨੂੰ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ ਚਾਂਦੀ, ਸੋਨਾ, ਮਸਾਲੇ, ਜ਼ੈਤੂਨ ਦਾ ਵਧੀਆ ਤੇਲ ਉਸਦਾ ਸਾਰਾ ਅਸਲਾ ਅਤੇ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਪਾਇਆ ਗਿਆ ਸੀ। ਉਸਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਦਿਖਾਇਆ ਹੋਵੇ।

3ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਇੱਕ ਦੂਰ ਦੇਸ ਬਾਬੇਲ ਤੋਂ ਮੇਰੇ ਕੋਲ ਆਏ ਸਨ।”

4ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ,” ਹਿਜ਼ਕੀਯਾਹ ਨੇ ਕਿਹਾ, “ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.