ਯਸ਼ਾਯਾਹ 39

ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਇੱਕ ਦੂਰ ਦੇਸ ਬਾਬੇਲ ਤੋਂ ਮੇਰੇ ਕੋਲ ਆਏ ਸਨ।”

Isaiah 39:3 (UKJV) Then came Isaiah the prophet unto king Hezekiah, and said unto him, What said these men? and from whence came they unto you? And Hezekiah said, They are come from a far country unto me, even from Babylon.

1ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਉਸਦੀ ਬਿਮਾਰੀ ਅਤੇ ਠੀਕ ਹੋਣ ਬਾਰੇ ਸੁਣਿਆ ਸੀ।

2ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਖੁਸ਼ੀ ਨਾਲ ਉਨ੍ਹਾਂ ਨੂੰ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ ਚਾਂਦੀ, ਸੋਨਾ, ਮਸਾਲੇ, ਜ਼ੈਤੂਨ ਦਾ ਵਧੀਆ ਤੇਲ ਉਸਦਾ ਸਾਰਾ ਅਸਲਾ ਅਤੇ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਪਾਇਆ ਗਿਆ ਸੀ। ਉਸਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਦਿਖਾਇਆ ਹੋਵੇ।

3ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਇੱਕ ਦੂਰ ਦੇਸ ਬਾਬੇਲ ਤੋਂ ਮੇਰੇ ਕੋਲ ਆਏ ਸਨ।”

4ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ,” ਹਿਜ਼ਕੀਯਾਹ ਨੇ ਕਿਹਾ, “ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

5ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.