ਯਸ਼ਾਯਾਹ 39

ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ,” ਹਿਜ਼ਕੀਯਾਹ ਨੇ ਕਿਹਾ, “ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

Isaiah 39:4 (UKJV) Then said he, What have they seen in yours house? And Hezekiah answered, All that is in mine house have they seen: there is nothing among my treasures that I have not showed them.

2ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਖੁਸ਼ੀ ਨਾਲ ਉਨ੍ਹਾਂ ਨੂੰ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ ਚਾਂਦੀ, ਸੋਨਾ, ਮਸਾਲੇ, ਜ਼ੈਤੂਨ ਦਾ ਵਧੀਆ ਤੇਲ ਉਸਦਾ ਸਾਰਾ ਅਸਲਾ ਅਤੇ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਪਾਇਆ ਗਿਆ ਸੀ। ਉਸਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਦਿਖਾਇਆ ਹੋਵੇ।

3ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਇੱਕ ਦੂਰ ਦੇਸ ਬਾਬੇਲ ਤੋਂ ਮੇਰੇ ਕੋਲ ਆਏ ਸਨ।”

4ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ,” ਹਿਜ਼ਕੀਯਾਹ ਨੇ ਕਿਹਾ, “ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

5ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣ:

6ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਸਭ ਕੁਝ ਅਤੇ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਬਾਬੇਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਹੀਂ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.