ਯਸ਼ਾਯਾਹ 39

ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਸਭ ਕੁਝ ਅਤੇ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਬਾਬੇਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਹੀਂ ਜਾਵੇਗਾ।

Isaiah 39:6 (UKJV) Behold, the days come, that all that is in yours house, and that which your fathers have laid up in store until this day, shall be carried to Babylon: nothing shall be left, says the LORD.

4ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ,” ਹਿਜ਼ਕੀਯਾਹ ਨੇ ਕਿਹਾ, “ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

5ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣ:

6ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਸਭ ਕੁਝ ਅਤੇ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਬਾਬੇਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਹੀਂ ਜਾਵੇਗਾ।

7ਅਤੇ ਤੇਰੀ ਔਲਾਦ ਵਿੱਚੋਂ, ਤੇਰਾ ਆਪਣਾ ਮਾਸ ਅਤੇ ਲਹੂ ਜੋ ਤੇਰੇ ਲਈ ਜੰਮੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬੇਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।”

8“ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਆਖਿਆ, ਯਾਹਵੇਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ,” ਕਿਉਂਕਿ ਉਸਨੇ ਸੋਚਿਆ, “ਕੀ ਮੇਰੇ ਜੀਵਨ ਕਾਲ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.