ਯਸ਼ਾਯਾਹ 39

ਅਤੇ ਤੇਰੀ ਔਲਾਦ ਵਿੱਚੋਂ, ਤੇਰਾ ਆਪਣਾ ਮਾਸ ਅਤੇ ਲਹੂ ਜੋ ਤੇਰੇ ਲਈ ਜੰਮੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬੇਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।”

Isaiah 39:7 (UKJV) And of your sons that shall issue from you, which you shall brought forth, shall they take away; and they shall be eunuchs in the palace of the king of Babylon.

5ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣ:

6ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਸਭ ਕੁਝ ਅਤੇ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਬਾਬੇਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਹੀਂ ਜਾਵੇਗਾ।

7ਅਤੇ ਤੇਰੀ ਔਲਾਦ ਵਿੱਚੋਂ, ਤੇਰਾ ਆਪਣਾ ਮਾਸ ਅਤੇ ਲਹੂ ਜੋ ਤੇਰੇ ਲਈ ਜੰਮੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬੇਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।”

8“ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਆਖਿਆ, ਯਾਹਵੇਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ,” ਕਿਉਂਕਿ ਉਸਨੇ ਸੋਚਿਆ, “ਕੀ ਮੇਰੇ ਜੀਵਨ ਕਾਲ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.