1ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਫੜਨਗੀਆਂ ਅਤੇ ਆਖਣਗੀਆਂ, “ਅਸੀਂ ਆਪਣਾ ਭੋਜਨ ਖਾਵਾਂਗੀਆਂ ਅਤੇ ਆਪਣੇ ਕੱਪੜੇ ਪਾਵਾਂਗੀਆਂ। ਸਾਨੂੰ ਸਿਰਫ ਤੇਰੇ ਨਾਮ ਨਾਲ ਬੁਲਾਉਣ ਦਿਓ। ਸਾਡੀ ਅਣ-ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ!”
2ਉਸ ਦਿਨ ਯਾਹਵੇਹ ਦੀ ਸ਼ਾਖ ਸੁੰਦਰ ਅਤੇ ਸ਼ਾਨਦਾਰ ਹੋਵੇਗੀ, ਅਤੇ ਧਰਤੀ ਦਾ ਫਲ ਇਸਰਾਏਲ ਵਿੱਚ ਬਚੇ ਹੋਇਆਂ ਲਈ ਮਾਣ ਅਤੇ ਸ਼ਾਨ ਹੋਵੇਗਾ।
3ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯੇਰੂਸ਼ਲੇਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ, ਜਿਹਨਾਂ ਦੇ ਨਾਮ ਜੀਵਨ ਦੀ ਕਿਤਾਬ ਵਿੱਚ ਲਿਖੇ ਗਏ ਹਨ।
4ਯਾਹਵੇਹ ਸੀਯੋਨ ਦੀਆਂ ਔਰਤਾਂ ਦੀ ਗੰਦਗੀ ਨੂੰ ਧੋ ਦੇਵੇਗਾ। ਉਹ ਯੇਰੂਸ਼ਲੇਮ ਤੋਂ ਖੂਨ ਦੇ ਧੱਬਿਆਂ ਨੂੰ ਨਿਆਂ ਦੀ ਆਤਮਾ ਅਤੇ ਅੱਗ ਦੀ ਆਤਮਾ ਨਾਲ ਸਾਫ਼ ਕਰੇਗਾ।