10ਵੇਖੋ, ਸਰਬਸ਼ਕਤੀਮਾਨ ਯਾਹਵੇਹ ਸ਼ਕਤੀ ਨਾਲ ਆਉਂਦਾ ਹੈ, ਅਤੇ ਉਹ ਇੱਕ ਸ਼ਕਤੀਸ਼ਾਲੀ ਬਾਂਹ ਨਾਲ ਰਾਜ ਕਰਦਾ ਹੈ। ਵੇਖੋ, ਉਸ ਦਾ ਇਨਾਮ ਉਸ ਦੇ ਨਾਲ ਹੈ, ਅਤੇ ਉਸ ਦਾ ਬਦਲਾ ਉਸ ਦੇ ਨਾਲ ਹੈ।
11ਉਹ ਆਪਣੇ ਇੱਜੜ ਨੂੰ ਚਰਵਾਹੇ ਵਾਂਗ ਚਰਾਵੇਗਾ, ਉਹ ਲੇਲਿਆਂ ਨੂੰ ਆਪਣੀਆਂ ਬਾਹਾਂ ਨਾਲ ਸੰਭਾਲਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਦਿਲ ਦੇ ਨੇੜੇ ਲੈ ਜਾਂਦਾ ਹੈ; ਉਹ ਨਰਮੀ ਨਾਲ ਉਨ੍ਹਾਂ ਦੀ ਅਗਵਾਈ ਕਰਦਾ ਹੈ।
12ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਜਾਂ ਆਪਣੇ ਹੱਥ ਦੀ ਚੌੜਾਈ ਨਾਲ ਅਕਾਸ਼ ਨੂੰ ਮਾਪਿਆ ਹੈ? ਅਤੇ ਪਹਾੜੀਆਂ ਇੱਕ ਸੰਤੁਲਨ ਵਿੱਚ ਹਨ?
13ਕੌਣ ਯਾਹਵੇਹ ਦੇ ਆਤਮਾ ਨੂੰ ਸਮਝ ਸਕਦਾ ਹੈ, ਜਾਂ ਯਾਹਵੇਹ ਨੂੰ ਉਸ ਦੇ ਸਲਾਹਕਾਰ ਵਜੋਂ ਸਿਖਾ ਸਕਦਾ ਹੈ?
14ਕਿਸ ਦੇ ਨਾਲ ਯਾਹਵੇਹ ਨੇ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?