7ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ, ਕਿਉਂਕਿ ਯਾਹਵੇਹ ਦਾ ਸਾਹ ਉਹਨਾਂ ਉੱਤੇ ਵਗਦਾ ਹੈ, ਯਕੀਨਨ ਲੋਕ ਘਾਹ ਹੀ ਹਨ।
8ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ, ਪਰ ਸਾਡੇ ਪਰਮੇਸ਼ਵਰ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।”
9ਹੇ ਸੀਯੋਨ ਵਿੱਚ ਖੁਸ਼ਖਬਰੀ ਦੇਣ ਵਾਲੇ, ਉੱਚੇ ਪਹਾੜ ਉੱਤੇ ਚੜ੍ਹ ਜਾ! ਹੇ ਯੇਰੂਸ਼ਲੇਮ ਨੂੰ ਖੁਸ਼ਖਬਰੀ ਦੇਣ ਵਾਲੇ, ਆਪਣੀ ਆਵਾਜ਼ ਜ਼ੋਰ ਨਾਲ ਉੱਚੀ ਕਰ, ਇਸ ਨੂੰ ਉੱਚਾ ਕਰ, ਡਰ ਨਾ; ਯਹੂਦਾਹ ਦੇ ਕਸਬਿਆਂ ਨੂੰ ਆਖੋ, “ਇਹ ਹੈ ਤੁਹਾਡਾ ਪਰਮੇਸ਼ਵਰ!”
10ਵੇਖੋ, ਸਰਬਸ਼ਕਤੀਮਾਨ ਯਾਹਵੇਹ ਸ਼ਕਤੀ ਨਾਲ ਆਉਂਦਾ ਹੈ, ਅਤੇ ਉਹ ਇੱਕ ਸ਼ਕਤੀਸ਼ਾਲੀ ਬਾਂਹ ਨਾਲ ਰਾਜ ਕਰਦਾ ਹੈ। ਵੇਖੋ, ਉਸ ਦਾ ਇਨਾਮ ਉਸ ਦੇ ਨਾਲ ਹੈ, ਅਤੇ ਉਸ ਦਾ ਬਦਲਾ ਉਸ ਦੇ ਨਾਲ ਹੈ।
11ਉਹ ਆਪਣੇ ਇੱਜੜ ਨੂੰ ਚਰਵਾਹੇ ਵਾਂਗ ਚਰਾਵੇਗਾ, ਉਹ ਲੇਲਿਆਂ ਨੂੰ ਆਪਣੀਆਂ ਬਾਹਾਂ ਨਾਲ ਸੰਭਾਲਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਦਿਲ ਦੇ ਨੇੜੇ ਲੈ ਜਾਂਦਾ ਹੈ; ਉਹ ਨਰਮੀ ਨਾਲ ਉਨ੍ਹਾਂ ਦੀ ਅਗਵਾਈ ਕਰਦਾ ਹੈ।