ਯਸ਼ਾਯਾਹ 41

ਹੇ ਟਾਪੂਆਂ ਦੇ ਲੋਕੋ, ਮੇਰੇ ਅੱਗੇ ਚੁੱਪ ਰਹੋ! ਕੌਮਾਂ ਆਪਣੀ ਤਾਕਤ ਨੂੰ ਨਵੇਂ ਸਿਰਿਓਂ ਪਾਉਣ! ਉਹ ਅੱਗੇ ਆਉਣ ਅਤੇ ਬੋਲਣ; ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।

Isaiah 41:1 (UKJV) Keep silence before me, O islands; and let the people renew their strength: let them come near; then let them speak: let us come near together to judgment.

1ਹੇ ਟਾਪੂਆਂ ਦੇ ਲੋਕੋ, ਮੇਰੇ ਅੱਗੇ ਚੁੱਪ ਰਹੋ! ਕੌਮਾਂ ਆਪਣੀ ਤਾਕਤ ਨੂੰ ਨਵੇਂ ਸਿਰਿਓਂ ਪਾਉਣ! ਉਹ ਅੱਗੇ ਆਉਣ ਅਤੇ ਬੋਲਣ; ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।

2“ਕਿਸ ਨੇ ਪੂਰਬ ਤੋਂ ਇੱਕ ਨੂੰ ਭੜਕਾਇਆ ਹੈ, ਉਹ ਨੂੰ ਧਰਮ ਵਿੱਚ ਉਸਦੀ ਸੇਵਾ ਲਈ ਬੁਲਾਇਆ ਹੈ? ਉਹ ਕੌਮਾਂ ਨੂੰ ਉਸ ਦੇ ਹਵਾਲੇ ਕਰਦਾ ਹੈ ਤਾਂ ਉਹ ਰਾਜਿਆਂ ਨੂੰ ਆਪਣੇ ਅਧੀਨ ਕਰੇ, ਉਹ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਮਿੱਟੀ ਵਿੱਚ ਬਦਲ ਦਿੰਦਾ ਹੈ, ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।

3ਉਹ ਉਨ੍ਹਾਂ ਦਾ ਪਿੱਛਾ ਕਰਦਾ ਹੈ ਅਤੇ ਬਿਨਾਂ ਕਿਸੇ ਰੋਕ-ਟੋਕ ਦੇ ਅੱਗੇ ਵਧਦਾ ਹੈ, ਜਿਸ ਰਾਹ ਤੋਂ ਉਹ ਦੇ ਪੈਰ ਪਹਿਲਾਂ ਨਹੀਂ ਤੁਰੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.