8“ਪਰ ਤੂੰ, ਹੇ ਇਸਰਾਏਲ, ਮੇਰੇ ਸੇਵਕ, ਯਾਕੋਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਸੰਤਾਨ,
9ਮੈਂ ਤੁਹਾਨੂੰ ਧਰਤੀ ਦੇ ਸਿਰੇ ਤੋਂ ਲੈ ਲਿਆ, ਇਸ ਦੇ ਸਭ ਤੋਂ ਦੂਰ ਦੇ ਕੋਨਿਆਂ ਤੋਂ ਮੈਂ ਤੁਹਾਨੂੰ ਬੁਲਾਇਆ ਹੈ। ਮੈਂ ਕਿਹਾ, ‘ਤੂੰ ਮੇਰਾ ਸੇਵਕ ਹੈ’; ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਰੱਦ ਨਹੀਂ ਕੀਤਾ ਹੈ।
10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ਵਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
11“ਸਾਰੇ ਲੋਕ ਜਿਹੜੇ ਤੁਹਾਡੇ ਵਿਰੁੱਧ ਗੁੱਸੇ ਹਨ ਜ਼ਰੂਰ ਸ਼ਰਮਿੰਦਾ ਅਤੇ ਬੇਇੱਜ਼ਤ ਹੋਣਗੇ, ਜੋ ਤੁਹਾਡਾ ਵਿਰੋਧ ਕਰਦੇ ਹਨ ਉਹ ਨਾ ਜਿਹੇ ਹੋ ਕੇ ਨਾਸ ਹੋ ਜਾਣਗੇ।
12ਭਾਵੇਂ ਤੁਸੀਂ ਆਪਣੇ ਵੈਰੀਆਂ ਨੂੰ ਲੱਭਦੇ ਹੋ, ਤੂੰ ਉਨ੍ਹਾਂ ਨੂੰ ਨਹੀਂ ਲੱਭੇਗਾ। ਜਿਹੜੇ ਤੇਰੇ ਵਿਰੁੱਧ ਲੜਦੇ ਹਨ, ਉਹ ਕੁਝ ਵੀ ਨਹੀਂ ਹੋਣਗੇ।