11“ਸਾਰੇ ਲੋਕ ਜਿਹੜੇ ਤੁਹਾਡੇ ਵਿਰੁੱਧ ਗੁੱਸੇ ਹਨ ਜ਼ਰੂਰ ਸ਼ਰਮਿੰਦਾ ਅਤੇ ਬੇਇੱਜ਼ਤ ਹੋਣਗੇ, ਜੋ ਤੁਹਾਡਾ ਵਿਰੋਧ ਕਰਦੇ ਹਨ ਉਹ ਨਾ ਜਿਹੇ ਹੋ ਕੇ ਨਾਸ ਹੋ ਜਾਣਗੇ।
12ਭਾਵੇਂ ਤੁਸੀਂ ਆਪਣੇ ਵੈਰੀਆਂ ਨੂੰ ਲੱਭਦੇ ਹੋ, ਤੂੰ ਉਨ੍ਹਾਂ ਨੂੰ ਨਹੀਂ ਲੱਭੇਗਾ। ਜਿਹੜੇ ਤੇਰੇ ਵਿਰੁੱਧ ਲੜਦੇ ਹਨ, ਉਹ ਕੁਝ ਵੀ ਨਹੀਂ ਹੋਣਗੇ।
13ਮੈਂ ਯਾਹਵੇਹ ਤੇਰਾ ਪਰਮੇਸ਼ਵਰ ਹਾਂ ਜੋ ਤੇਰਾ ਸੱਜਾ ਹੱਥ ਫੜ੍ਹੀ ਬੈਠਾ ਹਾਂ, ਅਤੇ ਤੈਨੂੰ ਆਖਦਾ ਹੈ, ਨਾ ਡਰ; ਮੈਂ ਤੇਰੀ ਮਦਦ ਕਰਾਂਗਾ।
14ਹੇ ਕੀੜੇ ਵਰਗੇ ਯਾਕੋਬ, ਨਾ ਡਰ, ਹੇ ਛੋਟੇ ਇਸਰਾਏਲ, ਨਾ ਡਰ, ਕਿਉਂ ਜੋ ਮੈਂ ਆਪ ਤੇਰੀ ਸਹਾਇਤਾ ਕਰਾਂਗਾ,” ਤੇਰਾ ਛੁਟਕਾਰਾ ਦੇਣ ਵਾਲਾ, ਇਸਰਾਏਲ ਦੇ ਪਵਿੱਤਰ ਯਾਹਵੇਹ ਦਾ ਵਾਕ ਹੈ।
15“ਵੇਖੋ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ, ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ। ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।