13ਮੈਂ ਯਾਹਵੇਹ ਤੇਰਾ ਪਰਮੇਸ਼ਵਰ ਹਾਂ ਜੋ ਤੇਰਾ ਸੱਜਾ ਹੱਥ ਫੜ੍ਹੀ ਬੈਠਾ ਹਾਂ, ਅਤੇ ਤੈਨੂੰ ਆਖਦਾ ਹੈ, ਨਾ ਡਰ; ਮੈਂ ਤੇਰੀ ਮਦਦ ਕਰਾਂਗਾ।
14ਹੇ ਕੀੜੇ ਵਰਗੇ ਯਾਕੋਬ, ਨਾ ਡਰ, ਹੇ ਛੋਟੇ ਇਸਰਾਏਲ, ਨਾ ਡਰ, ਕਿਉਂ ਜੋ ਮੈਂ ਆਪ ਤੇਰੀ ਸਹਾਇਤਾ ਕਰਾਂਗਾ,” ਤੇਰਾ ਛੁਟਕਾਰਾ ਦੇਣ ਵਾਲਾ, ਇਸਰਾਏਲ ਦੇ ਪਵਿੱਤਰ ਯਾਹਵੇਹ ਦਾ ਵਾਕ ਹੈ।
15“ਵੇਖੋ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ, ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ। ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।
16ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ। ਪਰ ਤੂੰ ਯਾਹਵੇਹ ਵਿੱਚ ਅਨੰਦ ਕਰੇਗਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਮਹਿਮਾ ਕਰੋਗੇ।
17“ਗਰੀਬ ਅਤੇ ਲੋੜਵੰਦ ਪਾਣੀ ਨੂੰ ਭਾਲਦੇ ਹਨ, ਪਰ ਕੋਈ ਨਹੀਂ ਹੈ; ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਸੁੱਕੀਆਂ ਹੋਈਆਂ ਹਨ। ਪਰ ਮੈਂ ਯਾਹਵੇਹ ਉਨ੍ਹਾਂ ਨੂੰ ਉੱਤਰ ਦਿਆਂਗਾ; ਮੈਂ, ਇਸਰਾਏਲ ਦਾ ਪਰਮੇਸ਼ਵਰ, ਉਨ੍ਹਾਂ ਨੂੰ ਨਹੀਂ ਤਿਆਗਾਂਗਾ।