ਯਸ਼ਾਯਾਹ 42

“ਬਹੁਤ ਦੇਰ ਤੱਕ ਮੈਂ ਚੁੱਪ ਰਿਹਾ, ਮੈਂ ਚੁੱਪ ਰਿਹਾ ਅਤੇ ਆਪਣੇ ਆਪ ਨੂੰ ਰੋਕ ਲਿਆ। ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

Isaiah 42:14 (UKJV) I have long time held my peace; I have been still, and refrained myself: now will I cry like a travailing woman; I will destroy and devour at once.

12ਉਹ ਯਾਹਵੇਹ ਦੀ ਮਹਿਮਾ ਕਰਨ ਅਤੇ ਟਾਪੂਆਂ ਵਿੱਚ ਉਸ ਦੀ ਉਸਤਤ ਦਾ ਐਲਾਨ ਕਰਨ।

13ਯਾਹਵੇਹ ਇੱਕ ਜੇਤੂ ਸੂਰਮੇ ਵਾਂਗ ਨਿੱਕਲੇਗਾ, ਇੱਕ ਯੋਧੇ ਵਾਂਗ ਉਹ ਆਪਣੇ ਜੋਸ਼ ਨੂੰ ਵਧਾਵੇਗਾ; ਉਹ ਚੀਕ-ਚਿਹਾੜਾ ਪਾਵੇਗਾ ਅਤੇ ਜੰਗ ਦਾ ਨਾਅਰਾ ਮਾਰੇਗਾ, ਅਤੇ ਆਪਣੇ ਦੁਸ਼ਮਣਾਂ ਉੱਤੇ ਜਿੱਤ ਪ੍ਰਾਪਤ ਕਰੇਗਾ।

14“ਬਹੁਤ ਦੇਰ ਤੱਕ ਮੈਂ ਚੁੱਪ ਰਿਹਾ, ਮੈਂ ਚੁੱਪ ਰਿਹਾ ਅਤੇ ਆਪਣੇ ਆਪ ਨੂੰ ਰੋਕ ਲਿਆ। ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

15ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਉਜਾੜ ਦਿਆਂਗਾ ਅਤੇ ਉਨ੍ਹਾਂ ਦੀ ਸਾਰੀ ਬਨਸਪਤੀ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਟਾਪੂਆਂ ਵਿੱਚ ਬਦਲ ਦਿਆਂਗਾ ਅਤੇ ਤਲਾਬਾਂ ਨੂੰ ਸੁਕਾ ਦਿਆਂਗਾ।

16ਮੈਂ ਅੰਨ੍ਹਿਆਂ ਨੂੰ ਉਨ੍ਹਾਂ ਤਰੀਕਿਆਂ ਨਾਲ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ, ਮੈਂ ਉਨ੍ਹਾਂ ਦੀ ਅਣਜਾਣ ਰਾਹਾਂ ਉੱਤੇ ਅਗਵਾਈ ਕਰਾਂਗਾ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.