ਯਸ਼ਾਯਾਹ 42

ਮੈਂ ਅੰਨ੍ਹਿਆਂ ਨੂੰ ਉਨ੍ਹਾਂ ਤਰੀਕਿਆਂ ਨਾਲ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ, ਮੈਂ ਉਨ੍ਹਾਂ ਦੀ ਅਣਜਾਣ ਰਾਹਾਂ ਉੱਤੇ ਅਗਵਾਈ ਕਰਾਂਗਾ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

Isaiah 42:16 (UKJV) And I will bring the blind by a way that they knew not; I will lead them in paths that they have not known: I will make darkness light before them, and crooked things straight. These things will I do unto them, and not forsake them.

14“ਬਹੁਤ ਦੇਰ ਤੱਕ ਮੈਂ ਚੁੱਪ ਰਿਹਾ, ਮੈਂ ਚੁੱਪ ਰਿਹਾ ਅਤੇ ਆਪਣੇ ਆਪ ਨੂੰ ਰੋਕ ਲਿਆ। ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

15ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਉਜਾੜ ਦਿਆਂਗਾ ਅਤੇ ਉਨ੍ਹਾਂ ਦੀ ਸਾਰੀ ਬਨਸਪਤੀ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਟਾਪੂਆਂ ਵਿੱਚ ਬਦਲ ਦਿਆਂਗਾ ਅਤੇ ਤਲਾਬਾਂ ਨੂੰ ਸੁਕਾ ਦਿਆਂਗਾ।

16ਮੈਂ ਅੰਨ੍ਹਿਆਂ ਨੂੰ ਉਨ੍ਹਾਂ ਤਰੀਕਿਆਂ ਨਾਲ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ, ਮੈਂ ਉਨ੍ਹਾਂ ਦੀ ਅਣਜਾਣ ਰਾਹਾਂ ਉੱਤੇ ਅਗਵਾਈ ਕਰਾਂਗਾ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

17ਪਰ ਜਿਹੜੇ ਲੋਕ ਮੂਰਤੀਆਂ ਉੱਤੇ ਭਰੋਸਾ ਰੱਖਦੇ ਹਨ, ਜੋ ਮੂਰਤੀਆਂ ਨੂੰ ਆਖਦੇ ਹਨ, ‘ਤੁਸੀਂ ਸਾਡੇ ਦੇਵਤੇ ਹੋ,’ ਸ਼ਰਮ ਨਾਲ ਮੁੜ ਜਾਣਗੇ।

18“ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ ਵੇਖਣ ਲਈ ਗੌਰ ਕਰੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.