ਯਸ਼ਾਯਾਹ 42

ਮੇਰੇ ਸੇਵਕ ਤੋਂ ਬਿਨਾ ਅੰਨ੍ਹਾ ਕੌਣ ਹੈ, ਅਤੇ ਮੇਰੇ ਭੇਜੇ ਦੂਤ ਵਰਗਾ ਬੋਲਾ ਹੈ? ਮੇਰੇ ਨਾਲ ਇਕਰਾਰਨਾਮੇ ਵਾਲੇ ਵਰਗਾ ਅੰਨ੍ਹਾ ਕੌਣ ਹੈ, ਜਾਂ ਯਾਹਵੇਹ ਦੇ ਸੇਵਕ ਵਰਗਾ ਅੰਨ੍ਹਾ ਕੌਣ ਹੈ?

Isaiah 42:19 (UKJV) Who is blind, but my servant? or deaf, as my messenger that I sent? who is blind as he that is perfect, and blind as the LORD's servant?

17ਪਰ ਜਿਹੜੇ ਲੋਕ ਮੂਰਤੀਆਂ ਉੱਤੇ ਭਰੋਸਾ ਰੱਖਦੇ ਹਨ, ਜੋ ਮੂਰਤੀਆਂ ਨੂੰ ਆਖਦੇ ਹਨ, ‘ਤੁਸੀਂ ਸਾਡੇ ਦੇਵਤੇ ਹੋ,’ ਸ਼ਰਮ ਨਾਲ ਮੁੜ ਜਾਣਗੇ।

18“ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ ਵੇਖਣ ਲਈ ਗੌਰ ਕਰੋ!

19ਮੇਰੇ ਸੇਵਕ ਤੋਂ ਬਿਨਾ ਅੰਨ੍ਹਾ ਕੌਣ ਹੈ, ਅਤੇ ਮੇਰੇ ਭੇਜੇ ਦੂਤ ਵਰਗਾ ਬੋਲਾ ਹੈ? ਮੇਰੇ ਨਾਲ ਇਕਰਾਰਨਾਮੇ ਵਾਲੇ ਵਰਗਾ ਅੰਨ੍ਹਾ ਕੌਣ ਹੈ, ਜਾਂ ਯਾਹਵੇਹ ਦੇ ਸੇਵਕ ਵਰਗਾ ਅੰਨ੍ਹਾ ਕੌਣ ਹੈ?

20ਤੁਸੀਂ ਬਹੁਤ ਸਾਰੀਆਂ ਗੱਲਾਂ ਵੇਖੀਆਂ ਹਨ, ਪਰ ਤੁਸੀਂ ਧਿਆਨ ਨਹੀਂ ਦਿੱਤਾ। ਤੁਹਾਡੇ ਕੰਨ ਖੁੱਲ੍ਹੇ ਹਨ, ਪਰ ਤੁਸੀਂ ਸੁਣਦੇ ਨਹੀਂ।”

21ਇਹ ਯਾਹਵੇਹ ਨੂੰ ਪ੍ਰਸੰਨ ਹੋਇਆ ਕਿ ਉਹ ਆਪਣੀ ਧਾਰਮਿਕਤਾ ਦੇ ਕਾਰਨ ਉਸਦੀ ਬਿਵਸਥਾ ਨੂੰ ਮਹਾਨ ਅਤੇ ਸ਼ਾਨਦਾਰ ਬਣਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.