1“ਵੇਖੋ ਇਹ ਮੇਰਾ ਸੇਵਕ ਹੈ, ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਿਆ ਹੋਇਆ ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਕੌਮਾਂ ਵਿੱਚ ਨਿਆਂ ਲਿਆਵੇਗਾ।
2ਉਹ ਨਾ ਰੌਲਾ ਪਾਵੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਉਸ ਦੀ ਆਵਾਜ਼ ਉੱਠੇਗੀ।
3ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ;
4ਜਦ ਤੱਕ ਉਹ ਧਰਤੀ ਉੱਤੇ ਨਿਆਂ ਕਾਇਮ ਨਾ ਕਰ ਲਵੇ ਤਦ ਤੱਕ ਉਹ ਨਾ ਹਿੱਲੇਗਾ ਅਤੇ ਨਾ ਹੀ ਨਿਰਾਸ਼ ਹੋਵੇਗਾ, ਉਸ ਦੇ ਉਪਦੇਸ਼ ਵਿੱਚ ਟਾਪੂ ਆਪਣੀ ਉਮੀਦ ਰੱਖਣਗੇ।”