ਯਸ਼ਾਯਾਹ 42

“ਮੈਂ ਯਾਹਵੇਹ ਨੇ ਤੁਹਾਨੂੰ ਧਾਰਮਿਕਤਾ ਵਿੱਚ ਬੁਲਾਇਆ ਹੈ; ਮੈਂ ਤੇਰਾ ਹੱਥ ਫੜਾਂਗਾ। ਮੈਂ ਤੇਰੀ ਰਾਖੀ ਕਰਾਂਗਾ ਅਤੇ ਤੈਨੂੰ ਲੋਕਾਂ ਲਈ ਨੇਮ ਬਣਾਵਾਂਗਾ, ਅਤੇ ਪਰਾਈਆਂ ਕੌਮਾਂ ਲਈ ਚਾਨਣ ਠਹਿਰਾਵਾਂਗਾ,

Isaiah 42:6 (UKJV) I the LORD have called you in righteousness, and will hold yours hand, and will keep you, and give you for a covenant of the people, for a light of the Gentiles;

4ਜਦ ਤੱਕ ਉਹ ਧਰਤੀ ਉੱਤੇ ਨਿਆਂ ਕਾਇਮ ਨਾ ਕਰ ਲਵੇ ਤਦ ਤੱਕ ਉਹ ਨਾ ਹਿੱਲੇਗਾ ਅਤੇ ਨਾ ਹੀ ਨਿਰਾਸ਼ ਹੋਵੇਗਾ, ਉਸ ਦੇ ਉਪਦੇਸ਼ ਵਿੱਚ ਟਾਪੂ ਆਪਣੀ ਉਮੀਦ ਰੱਖਣਗੇ।”

5ਇਹ ਉਹੀ ਹੈ ਜੋ ਯਾਹਵੇਹ ਪਰਮੇਸ਼ਵਰ ਆਖਦਾ ਹੈ ਅਕਾਸ਼ ਦਾ ਸਿਰਜਣਹਾਰ, ਜੋ ਉਹਨਾਂ ਨੂੰ ਫੈਲਾਉਂਦਾ ਹੈ, ਜੋ ਧਰਤੀ ਨੂੰ ਫੈਲਾਉਂਦਾ ਹੈ ਜੋ ਉਸ ਵਿੱਚੋਂ ਨਿਕਲਦਾ ਹੈ, ਜੋ ਆਪਣੇ ਲੋਕਾਂ ਨੂੰ ਸਾਹ ਦਿੰਦਾ ਹੈ, ਅਤੇ ਉਸ ਉੱਤੇ ਚੱਲਣ ਵਾਲਿਆਂ ਨੂੰ ਜੀਵਨ ਦਿੰਦਾ ਹੈ।

6“ਮੈਂ ਯਾਹਵੇਹ ਨੇ ਤੁਹਾਨੂੰ ਧਾਰਮਿਕਤਾ ਵਿੱਚ ਬੁਲਾਇਆ ਹੈ; ਮੈਂ ਤੇਰਾ ਹੱਥ ਫੜਾਂਗਾ। ਮੈਂ ਤੇਰੀ ਰਾਖੀ ਕਰਾਂਗਾ ਅਤੇ ਤੈਨੂੰ ਲੋਕਾਂ ਲਈ ਨੇਮ ਬਣਾਵਾਂਗਾ, ਅਤੇ ਪਰਾਈਆਂ ਕੌਮਾਂ ਲਈ ਚਾਨਣ ਠਹਿਰਾਵਾਂਗਾ,

7ਅੱਖਾਂ ਖੋਲ੍ਹਣ ਲਈ ਜੋ ਅੰਨ੍ਹੇ ਹਨ, ਕੈਦੀਆਂ ਨੂੰ ਕੈਦ ਵਿੱਚੋਂ ਛੁਡਾਉਣ ਲਈ ਅਤੇ ਹਨੇਰੇ ਵਿੱਚ ਬੈਠੇ ਲੋਕਾਂ ਨੂੰ ਕੋਠੜੀ ਵਿੱਚੋਂ ਛੁਡਾਉਣ ਲਈ।

8“ਮੈਂ ਯਾਹਵੇਹ ਹਾਂ; ਇਹ ਮੇਰਾ ਨਾਮ ਹੈ! ਮੈਂ ਆਪਣੀ ਮਹਿਮਾ ਕਿਸੇ ਹੋਰ ਨੂੰ ਨਹੀਂ ਦਿਆਂਗਾ ਨਾ ਮੂਰਤੀਆਂ ਨੂੰ ਆਪਣੀ ਮਹਿਮਾ ਦੇਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.