5ਇਹ ਉਹੀ ਹੈ ਜੋ ਯਾਹਵੇਹ ਪਰਮੇਸ਼ਵਰ ਆਖਦਾ ਹੈ ਅਕਾਸ਼ ਦਾ ਸਿਰਜਣਹਾਰ, ਜੋ ਉਹਨਾਂ ਨੂੰ ਫੈਲਾਉਂਦਾ ਹੈ, ਜੋ ਧਰਤੀ ਨੂੰ ਫੈਲਾਉਂਦਾ ਹੈ ਜੋ ਉਸ ਵਿੱਚੋਂ ਨਿਕਲਦਾ ਹੈ, ਜੋ ਆਪਣੇ ਲੋਕਾਂ ਨੂੰ ਸਾਹ ਦਿੰਦਾ ਹੈ, ਅਤੇ ਉਸ ਉੱਤੇ ਚੱਲਣ ਵਾਲਿਆਂ ਨੂੰ ਜੀਵਨ ਦਿੰਦਾ ਹੈ।
6“ਮੈਂ ਯਾਹਵੇਹ ਨੇ ਤੁਹਾਨੂੰ ਧਾਰਮਿਕਤਾ ਵਿੱਚ ਬੁਲਾਇਆ ਹੈ; ਮੈਂ ਤੇਰਾ ਹੱਥ ਫੜਾਂਗਾ। ਮੈਂ ਤੇਰੀ ਰਾਖੀ ਕਰਾਂਗਾ ਅਤੇ ਤੈਨੂੰ ਲੋਕਾਂ ਲਈ ਨੇਮ ਬਣਾਵਾਂਗਾ, ਅਤੇ ਪਰਾਈਆਂ ਕੌਮਾਂ ਲਈ ਚਾਨਣ ਠਹਿਰਾਵਾਂਗਾ,
7ਅੱਖਾਂ ਖੋਲ੍ਹਣ ਲਈ ਜੋ ਅੰਨ੍ਹੇ ਹਨ, ਕੈਦੀਆਂ ਨੂੰ ਕੈਦ ਵਿੱਚੋਂ ਛੁਡਾਉਣ ਲਈ ਅਤੇ ਹਨੇਰੇ ਵਿੱਚ ਬੈਠੇ ਲੋਕਾਂ ਨੂੰ ਕੋਠੜੀ ਵਿੱਚੋਂ ਛੁਡਾਉਣ ਲਈ।
8“ਮੈਂ ਯਾਹਵੇਹ ਹਾਂ; ਇਹ ਮੇਰਾ ਨਾਮ ਹੈ! ਮੈਂ ਆਪਣੀ ਮਹਿਮਾ ਕਿਸੇ ਹੋਰ ਨੂੰ ਨਹੀਂ ਦਿਆਂਗਾ ਨਾ ਮੂਰਤੀਆਂ ਨੂੰ ਆਪਣੀ ਮਹਿਮਾ ਦੇਵਾਂਗਾ।
9ਵੇਖੋ, ਪਹਿਲੀਆਂ ਗੱਲਾਂ ਬੀਤ ਗਈਆਂ ਹਨ, ਅਤੇ ਮੈਂ ਨਵੀਆਂ ਗੱਲਾਂ ਦੱਸਦਾ ਹਾਂ, ਇਸ ਤੋਂ ਪਹਿਲਾਂ ਕਿ ਉਹ ਹੋਂਦ ਵਿੱਚ ਆਉਣ ਮੈਂ ਤੁਹਾਨੂੰ ਦੱਸਦਾ ਹਾਂ।”