7ਅੱਖਾਂ ਖੋਲ੍ਹਣ ਲਈ ਜੋ ਅੰਨ੍ਹੇ ਹਨ, ਕੈਦੀਆਂ ਨੂੰ ਕੈਦ ਵਿੱਚੋਂ ਛੁਡਾਉਣ ਲਈ ਅਤੇ ਹਨੇਰੇ ਵਿੱਚ ਬੈਠੇ ਲੋਕਾਂ ਨੂੰ ਕੋਠੜੀ ਵਿੱਚੋਂ ਛੁਡਾਉਣ ਲਈ।
8“ਮੈਂ ਯਾਹਵੇਹ ਹਾਂ; ਇਹ ਮੇਰਾ ਨਾਮ ਹੈ! ਮੈਂ ਆਪਣੀ ਮਹਿਮਾ ਕਿਸੇ ਹੋਰ ਨੂੰ ਨਹੀਂ ਦਿਆਂਗਾ ਨਾ ਮੂਰਤੀਆਂ ਨੂੰ ਆਪਣੀ ਮਹਿਮਾ ਦੇਵਾਂਗਾ।
9ਵੇਖੋ, ਪਹਿਲੀਆਂ ਗੱਲਾਂ ਬੀਤ ਗਈਆਂ ਹਨ, ਅਤੇ ਮੈਂ ਨਵੀਆਂ ਗੱਲਾਂ ਦੱਸਦਾ ਹਾਂ, ਇਸ ਤੋਂ ਪਹਿਲਾਂ ਕਿ ਉਹ ਹੋਂਦ ਵਿੱਚ ਆਉਣ ਮੈਂ ਤੁਹਾਨੂੰ ਦੱਸਦਾ ਹਾਂ।”
10ਯਾਹਵੇਹ ਲਈ ਇੱਕ ਨਵਾਂ ਗੀਤ ਗਾਓ, ਧਰਤੀ ਦੇ ਸਿਰੇ ਤੋਂ ਉਸ ਦੀ ਉਸਤਤ ਕਰੋ, ਤੁਸੀਂ ਵੀ ਜਿਹੜੇ ਸਮੁੰਦਰ ਦੀ ਡੂੰਘਿਆਈ ਵਿੱਚ ਚੱਲਦੇ ਹੋ, ਤੁਸੀਂ ਟਾਪੂਆਂ ਅਤੇ ਉਹਨਾਂ ਵਿੱਚ ਰਹਿਣ ਵਾਲੇ ਸਾਰੇ।
11ਉਜਾੜ ਅਤੇ ਉਸ ਦੇ ਕਸਬੇ ਆਪਣੀਆਂ ਆਵਾਜ਼ਾਂ ਉਠਾਉਣ, ਉਹ ਬਸਤੀਆਂ ਜਿੱਥੇ ਕੇਦਾਰ ਰਹਿੰਦਾ ਹੈ ਖੁਸ਼ ਹੋਣ, ਸਲਾ ਦੇ ਲੋਕ ਖੁਸ਼ੀ ਵਿੱਚ ਗਾਉਣ, ਉਨ੍ਹਾਂ ਨੂੰ ਪਹਾੜ ਦੀਆਂ ਚੋਟੀਆਂ ਤੋਂ ਲਲਕਾਰਨ ਦਿਓ।