ਯਸ਼ਾਯਾਹ 43

ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ:

Isaiah 43:17 (UKJV) Which brings forth the chariot and horse, the army and the power; they shall lie down together, they shall not rise: they are extinct, they are quenched as tow.

15ਮੈਂ ਯਾਹਵੇਹ ਹਾਂ, ਤੁਹਾਡਾ ਪਵਿੱਤਰ ਪੁਰਖ, ਇਸਰਾਏਲ ਦਾ ਸਿਰਜਣਹਾਰ, ਤੁਹਾਡਾ ਰਾਜਾ ਹਾਂ।”

16ਇਹੀ ਹੈ ਜੋ ਯਾਹਵੇਹ ਆਖਦਾ ਹੈ, ਉਹ ਜਿਸ ਨੇ ਸਮੁੰਦਰ ਵਿੱਚੋਂ ਇੱਕ ਰਸਤਾ ਬਣਾਇਆ, ਸ਼ਕਤੀਸ਼ਾਲੀ ਪਾਣੀਆਂ ਵਿੱਚੋਂ ਇੱਕ ਰਸਤਾ,

17ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ:

18“ਪਹਿਲੀਆਂ ਚੀਜ਼ਾਂ ਨੂੰ ਭੁੱਲ ਜਾਓ; ਅਤੀਤ ਵਿੱਚ ਨਾ ਸੋਚੋ।

19ਵੇਖੋ, ਮੈਂ ਇੱਕ ਨਵਾਂ ਕੰਮ ਕਰ ਰਿਹਾ ਹਾਂ! ਹੁਣ ਇਹ ਉੱਗਦਾ ਹੈ; ਕੀ ਤੁਸੀਂ ਇਸ ਨੂੰ ਨਹੀਂ ਸਮਝਦੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.