16ਇਹੀ ਹੈ ਜੋ ਯਾਹਵੇਹ ਆਖਦਾ ਹੈ, ਉਹ ਜਿਸ ਨੇ ਸਮੁੰਦਰ ਵਿੱਚੋਂ ਇੱਕ ਰਸਤਾ ਬਣਾਇਆ, ਸ਼ਕਤੀਸ਼ਾਲੀ ਪਾਣੀਆਂ ਵਿੱਚੋਂ ਇੱਕ ਰਸਤਾ,
17ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ:
18“ਪਹਿਲੀਆਂ ਚੀਜ਼ਾਂ ਨੂੰ ਭੁੱਲ ਜਾਓ; ਅਤੀਤ ਵਿੱਚ ਨਾ ਸੋਚੋ।
19ਵੇਖੋ, ਮੈਂ ਇੱਕ ਨਵਾਂ ਕੰਮ ਕਰ ਰਿਹਾ ਹਾਂ! ਹੁਣ ਇਹ ਉੱਗਦਾ ਹੈ; ਕੀ ਤੁਸੀਂ ਇਸ ਨੂੰ ਨਹੀਂ ਸਮਝਦੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
20ਜੰਗਲੀ ਜਾਨਵਰ ਮੇਰਾ ਆਦਰ ਕਰਦੇ ਹਨ, ਗਿੱਦੜ ਅਤੇ ਉੱਲੂ, ਕਿਉਂਕਿ ਮੈਂ ਉਜਾੜ ਵਿੱਚ ਪਾਣੀ ਦਿੰਦਾ ਹਾਂ ਅਤੇ ਉਜਾੜ ਵਿੱਚ ਨਦੀਆਂ, ਆਪਣੇ ਚੁਣੇ ਹੋਏ ਲੋਕਾਂ ਨੂੰ ਪੀਣ ਲਈ।