ਯਸ਼ਾਯਾਹ 43

ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤਾ ਸੀ; ਜਿਨ੍ਹਾਂ ਨੂੰ ਮੈਂ ਤੁਹਾਨੂੰ ਉਪਦੇਸ਼ ਦੇਣ ਲਈ ਭੇਜਿਆ ਸੀ, ਉਨ੍ਹਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ।

Isaiah 43:27 (UKJV) Your first father has sinned, and your teachers have transgressed against me.

25“ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

26ਮੈਨੂੰ ਯਾਦ ਕਰਾਓ, ਕਿ ਆਓ ਆਪਾਂ ਇਕੱਠੇ ਬਹਿਸ ਕਰੀਏ; ਤੂੰ ਹੀ ਆਪਣਾ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।

27ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤਾ ਸੀ; ਜਿਨ੍ਹਾਂ ਨੂੰ ਮੈਂ ਤੁਹਾਨੂੰ ਉਪਦੇਸ਼ ਦੇਣ ਲਈ ਭੇਜਿਆ ਸੀ, ਉਨ੍ਹਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ।

28ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੋਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.