ਯਸ਼ਾਯਾਹ 44

ਇਹ ਬਲਣ ਲਈ ਬਾਲਣ ਵਜੋਂ ਵਰਤਿਆ ਜਾਂਦਾ ਹੈ; ਉਸ ਵਿੱਚੋਂ ਕੁਝ ਲੈ ਕੇ ਅੱਗ ਸੇਕਦਾ ਹੈ, ਉਹ ਅੱਗ ਬਾਲ ਕੇ ਰੋਟੀ ਪਕਾਉਂਦੇ ਹੈ। ਪਰ ਉਸ ਦੇ ਵਿੱਚੋਂ ਇੱਕ ਦੇਵਤਾ ਵੀ ਬਣਾਉਂਦਾ ਹੈ ਅਤੇ ਉਸ ਦੀ ਪੂਜਾ ਕਰਦਾ ਹੈ; ਉਹ ਇੱਕ ਮੂਰਤੀ ਬਣਾਉਂਦਾ ਹੈ ਅਤੇ ਉਸ ਅੱਗੇ ਮੱਥਾ ਟੇਕਦਾ ਹੈ।

Isaiah 44:15 (UKJV) Then shall it be for a man to burn: for he will take thereof, and warm himself; yea, he kindles it, and bakes bread; yea, he makes a god, and worships it; he makes it a graven image, and falls down thereto.

13ਤਰਖਾਣ ਇੱਕ ਸੂਤ ਨਾਲ ਮਾਪਦਾ ਹੈ ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ; ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ।

14ਉਹ ਦਿਆਰ ਨੂੰ ਵੱਢਦਾ, ਉਹ ਸਰੂ ਜਾਂ ਬਲੂਤ ਲੈਂਦਾ ਹੈ। ਉਹ ਉਸ ਨੂੰ ਜੰਗਲ ਦੇ ਰੁੱਖਾਂ ਵਿੱਚ ਉੱਗਣ ਦਿੰਦਾ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।

15ਇਹ ਬਲਣ ਲਈ ਬਾਲਣ ਵਜੋਂ ਵਰਤਿਆ ਜਾਂਦਾ ਹੈ; ਉਸ ਵਿੱਚੋਂ ਕੁਝ ਲੈ ਕੇ ਅੱਗ ਸੇਕਦਾ ਹੈ, ਉਹ ਅੱਗ ਬਾਲ ਕੇ ਰੋਟੀ ਪਕਾਉਂਦੇ ਹੈ। ਪਰ ਉਸ ਦੇ ਵਿੱਚੋਂ ਇੱਕ ਦੇਵਤਾ ਵੀ ਬਣਾਉਂਦਾ ਹੈ ਅਤੇ ਉਸ ਦੀ ਪੂਜਾ ਕਰਦਾ ਹੈ; ਉਹ ਇੱਕ ਮੂਰਤੀ ਬਣਾਉਂਦਾ ਹੈ ਅਤੇ ਉਸ ਅੱਗੇ ਮੱਥਾ ਟੇਕਦਾ ਹੈ।

16ਅੱਧੀ ਲੱਕੜ ਉਹ ਅੱਗ ਵਿੱਚ ਸਾੜ ਦਿੰਦਾ ਹੈ; ਉਸ ਉੱਤੇ ਉਹ ਆਪਣਾ ਭੋਜਨ ਤਿਆਰ ਕਰਦਾ ਹੈ, ਉਹ ਆਪਣਾ ਮਾਸ ਭੁੰਨਦਾ ਹੈ ਅਤੇ ਰੱਜ ਕੇ ਖਾਂਦਾ ਹੈ। ਨਾਲੇ ਉਹ ਅੱਗ ਸੇਕਦਾ ਅਤੇ ਆਖਦਾ ਹੈ, “ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।”

17ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ; ਉਹ ਇਸ ਨੂੰ ਮੱਥਾ ਟੇਕਦਾ ਹੈ ਅਤੇ ਪੂਜਾ ਕਰਦਾ ਹੈ। ਉਹ ਇਸ ਅੱਗੇ ਪ੍ਰਾਰਥਨਾ ਕਰਦਾ ਹੈ ਅਤੇ ਕਹਿੰਦਾ ਹੈ, “ਮੈਨੂੰ ਬਚਾ ਲੈ! ਤੂੰ ਮੇਰਾ ਦੇਵਤਾ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.