ਯਸ਼ਾਯਾਹ 44

ਉਹ ਕੁਝ ਨਹੀਂ ਜਾਣਦੇ, ਉਹ ਕੁਝ ਨਹੀਂ ਸਮਝਦੇ। ਉਹਨਾਂ ਦੀਆਂ ਅੱਖਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਉਹ ਵੇਖ ਨਹੀਂ ਸਕਦੇ, ਅਤੇ ਉਹਨਾਂ ਦੇ ਮਨ ਬੰਦ ਹਨ ਇਸ ਲਈ ਉਹ ਸਮਝ ਨਹੀਂ ਸਕਦੇ।

Isaiah 44:18 (UKJV) They have not known nor understood: for he has shut their eyes, that they cannot see; and their hearts, that they cannot understand.

16ਅੱਧੀ ਲੱਕੜ ਉਹ ਅੱਗ ਵਿੱਚ ਸਾੜ ਦਿੰਦਾ ਹੈ; ਉਸ ਉੱਤੇ ਉਹ ਆਪਣਾ ਭੋਜਨ ਤਿਆਰ ਕਰਦਾ ਹੈ, ਉਹ ਆਪਣਾ ਮਾਸ ਭੁੰਨਦਾ ਹੈ ਅਤੇ ਰੱਜ ਕੇ ਖਾਂਦਾ ਹੈ। ਨਾਲੇ ਉਹ ਅੱਗ ਸੇਕਦਾ ਅਤੇ ਆਖਦਾ ਹੈ, “ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।”

17ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ; ਉਹ ਇਸ ਨੂੰ ਮੱਥਾ ਟੇਕਦਾ ਹੈ ਅਤੇ ਪੂਜਾ ਕਰਦਾ ਹੈ। ਉਹ ਇਸ ਅੱਗੇ ਪ੍ਰਾਰਥਨਾ ਕਰਦਾ ਹੈ ਅਤੇ ਕਹਿੰਦਾ ਹੈ, “ਮੈਨੂੰ ਬਚਾ ਲੈ! ਤੂੰ ਮੇਰਾ ਦੇਵਤਾ ਹੈ!”

18ਉਹ ਕੁਝ ਨਹੀਂ ਜਾਣਦੇ, ਉਹ ਕੁਝ ਨਹੀਂ ਸਮਝਦੇ। ਉਹਨਾਂ ਦੀਆਂ ਅੱਖਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਉਹ ਵੇਖ ਨਹੀਂ ਸਕਦੇ, ਅਤੇ ਉਹਨਾਂ ਦੇ ਮਨ ਬੰਦ ਹਨ ਇਸ ਲਈ ਉਹ ਸਮਝ ਨਹੀਂ ਸਕਦੇ।

19ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, “ਇਸ ਦਾ ਅੱਧਾ ਮੈਂ ਬਾਲਣ ਲਈ ਵਰਤਿਆ; ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਵੀ ਪਕਾਈ, ਮੈਂ ਮਾਸ ਭੁੰਨਿਆ ਅਤੇ ਖਾਧਾ। ਕੀ ਮੈਂ ਬਚੀ ਹੋਈ ਚੀਜ਼ ਤੋਂ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਇੱਕ ਟੁਕੜੇ ਨੂੰ ਮੱਥਾ ਟੇਕਾਂ?”

20ਅਜਿਹਾ ਮਨੁੱਖ ਸੁਆਹ ਖਾਂਦਾ ਹੈ। ਭਰਮਾਇਆ ਹੋਇਆ ਦਿਲ ਉਸ ਨੂੰ ਗੁਮਰਾਹ ਕਰਦਾ ਹੈ; ਉਹ ਆਪਣੇ ਆਪ ਨੂੰ ਬਚਾ ਨਹੀਂ ਸਕਦਾ, ਜਾਂ ਕਹਿ ਸਕਦਾ ਹੈ, “ਕੀ ਇਹ ਮੇਰੇ ਸੱਜੇ ਹੱਥ ਦੀ ਗੱਲ ਝੂਠ ਨਹੀਂ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.