17ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ; ਉਹ ਇਸ ਨੂੰ ਮੱਥਾ ਟੇਕਦਾ ਹੈ ਅਤੇ ਪੂਜਾ ਕਰਦਾ ਹੈ। ਉਹ ਇਸ ਅੱਗੇ ਪ੍ਰਾਰਥਨਾ ਕਰਦਾ ਹੈ ਅਤੇ ਕਹਿੰਦਾ ਹੈ, “ਮੈਨੂੰ ਬਚਾ ਲੈ! ਤੂੰ ਮੇਰਾ ਦੇਵਤਾ ਹੈ!”
18ਉਹ ਕੁਝ ਨਹੀਂ ਜਾਣਦੇ, ਉਹ ਕੁਝ ਨਹੀਂ ਸਮਝਦੇ। ਉਹਨਾਂ ਦੀਆਂ ਅੱਖਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਉਹ ਵੇਖ ਨਹੀਂ ਸਕਦੇ, ਅਤੇ ਉਹਨਾਂ ਦੇ ਮਨ ਬੰਦ ਹਨ ਇਸ ਲਈ ਉਹ ਸਮਝ ਨਹੀਂ ਸਕਦੇ।
19ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, “ਇਸ ਦਾ ਅੱਧਾ ਮੈਂ ਬਾਲਣ ਲਈ ਵਰਤਿਆ; ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਵੀ ਪਕਾਈ, ਮੈਂ ਮਾਸ ਭੁੰਨਿਆ ਅਤੇ ਖਾਧਾ। ਕੀ ਮੈਂ ਬਚੀ ਹੋਈ ਚੀਜ਼ ਤੋਂ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਇੱਕ ਟੁਕੜੇ ਨੂੰ ਮੱਥਾ ਟੇਕਾਂ?”
20ਅਜਿਹਾ ਮਨੁੱਖ ਸੁਆਹ ਖਾਂਦਾ ਹੈ। ਭਰਮਾਇਆ ਹੋਇਆ ਦਿਲ ਉਸ ਨੂੰ ਗੁਮਰਾਹ ਕਰਦਾ ਹੈ; ਉਹ ਆਪਣੇ ਆਪ ਨੂੰ ਬਚਾ ਨਹੀਂ ਸਕਦਾ, ਜਾਂ ਕਹਿ ਸਕਦਾ ਹੈ, “ਕੀ ਇਹ ਮੇਰੇ ਸੱਜੇ ਹੱਥ ਦੀ ਗੱਲ ਝੂਠ ਨਹੀਂ ਹੈ?”
21“ਹੇ ਯਾਕੋਬ, ਇਹ ਗੱਲਾਂ ਚੇਤੇ ਰੱਖ, ਹੇ ਇਸਰਾਏਲ, ਤੂੰ ਮੇਰਾ ਸੇਵਕ ਜੋ ਹੈ, ਮੈਂ ਤੈਨੂੰ ਬਣਾਇਆ ਹੈ, ਤੂੰ ਮੇਰਾ ਸੇਵਕ ਹੈ। ਹੇ ਇਸਰਾਏਲ, ਮੈਂ ਤੈਨੂੰ ਨਹੀਂ ਭੁੱਲਾਂਗਾ।