ਯਸ਼ਾਯਾਹ 44

ਕੁਝ ਆਖਣਗੇ, ‘ਮੈਂ ਯਾਹਵੇਹ ਦਾ ਹਾਂ’; ਦੂਸਰੇ ਆਪਣੇ ਆਪ ਨੂੰ ਯਾਕੋਬ ਦੇ ਨਾਮ ਨਾਲ ਬੁਲਾਉਣਗੇ; ਅਜੇ ਵੀ ਦੂਸਰੇ ਆਪਣੇ ਹੱਥ ਉੱਤੇ ਲਿਖਣਗੇ, ‘ਯਾਹਵੇਹ ਦਾ,’ ਅਤੇ ਇਸਰਾਏਲ ਦਾ ਨਾਮ ਲੈਣਗੇ।

Isaiah 44:5 (UKJV) One shall say, I am the LORD's; and another shall call himself by the name of Jacob; and another shall subscribe with his hand unto the LORD, and surname himself by the name of Israel.

3ਕਿਉਂ ਜੋ ਮੈਂ ਪਿਆਸੀ ਧਰਤੀ ਉੱਤੇ ਪਾਣੀ ਡੋਲ੍ਹਾਂਗਾ, ਅਤੇ ਸੁੱਕੀ ਜ਼ਮੀਨ ਉੱਤੇ ਨਦੀਆਂ ਵਹਾਵਾਂਗਾ। ਮੈਂ ਆਪਣਾ ਆਤਮਾ ਤੁਹਾਡੀ ਅੰਸ ਉੱਤੇ, ਅਤੇ ਤੁਹਾਡੀ ਸੰਤਾਨ ਉੱਤੇ ਆਪਣੀ ਬਰਕਤ ਪਾਵਾਂਗਾ।

4ਉਹ ਘਾਹ ਦੇ ਮੈਦਾਨ ਵਿੱਚ ਘਾਹ ਵਾਂਗ ਉੱਗਣਗੇ, ਵਗਦੀਆਂ ਨਦੀਆਂ ਵਿੱਚ ਚਿਨਾਰ ਦੇ ਰੁੱਖਾਂ ਵਾਂਗੂੰ।

5ਕੁਝ ਆਖਣਗੇ, ‘ਮੈਂ ਯਾਹਵੇਹ ਦਾ ਹਾਂ’; ਦੂਸਰੇ ਆਪਣੇ ਆਪ ਨੂੰ ਯਾਕੋਬ ਦੇ ਨਾਮ ਨਾਲ ਬੁਲਾਉਣਗੇ; ਅਜੇ ਵੀ ਦੂਸਰੇ ਆਪਣੇ ਹੱਥ ਉੱਤੇ ਲਿਖਣਗੇ, ‘ਯਾਹਵੇਹ ਦਾ,’ ਅਤੇ ਇਸਰਾਏਲ ਦਾ ਨਾਮ ਲੈਣਗੇ।

6“ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ ਇਸਰਾਏਲ ਦਾ ਰਾਜਾ ਅਤੇ ਮੁਕਤੀਦਾਤਾ, ਯਾਹਵੇਹ ਸਰਬਸ਼ਕਤੀਮਾਨ: ਮੈਂ ਪਹਿਲਾ ਹਾਂ ਅਤੇ ਮੈਂ ਆਖਰੀ ਹਾਂ; ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ।

7ਮੇਰੇ ਵਰਗਾ ਕੌਣ ਹੈ? ਜੋ ਇਸਦਾ ਐਲਾਨ ਕਰੇ। ਉਹ ਮੇਰੇ ਸਾਹਮਣੇ ਬਿਆਨ ਕਰੇ ਅਤੇ ਦੱਸੇ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਥਾਪਿਤ ਕੀਤਾ ਹੈ ਉਸ ਸਮੇਂ ਤੋਂ ਕੀ ਹੋਇਆ, ਅਤੇ ਕੀ ਆਉਣਾ ਹੈ, ਹਾਂ ਉਹ ਭਵਿੱਖਬਾਣੀ ਕਰੇ ਕਿ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.