ਯਸ਼ਾਯਾਹ 44

ਮੂਰਤੀਆਂ ਬਣਾਉਣ ਵਾਲੇ ਕੁਝ ਵੀ ਨਹੀਂ ਹਨ, ਅਤੇ ਜਿਹੜੀਆਂ ਚੀਜ਼ਾਂ ਉਹ ਸ਼ਿੰਗਾਰਦੇ ਹਨ ਉਹ ਬੇਕਾਰ ਹਨ। ਜਿਹੜੇ ਉਨ੍ਹਾਂ ਲਈ ਬੋਲਣਾ ਚਾਹੁੰਦੇ ਹਨ ਉਹ ਅੰਨ੍ਹੇ ਹਨ; ਇਸ ਲਈ ਉਹ ਸ਼ਰਮਿੰਦੇ ਹੋਣਗੇ।

Isaiah 44:9 (UKJV) They that make a graven image are all of them vanity; and their delectable things shall not profit; and they are their own witnesses; they see not, nor know; that they may be ashamed.

7ਮੇਰੇ ਵਰਗਾ ਕੌਣ ਹੈ? ਜੋ ਇਸਦਾ ਐਲਾਨ ਕਰੇ। ਉਹ ਮੇਰੇ ਸਾਹਮਣੇ ਬਿਆਨ ਕਰੇ ਅਤੇ ਦੱਸੇ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਥਾਪਿਤ ਕੀਤਾ ਹੈ ਉਸ ਸਮੇਂ ਤੋਂ ਕੀ ਹੋਇਆ, ਅਤੇ ਕੀ ਆਉਣਾ ਹੈ, ਹਾਂ ਉਹ ਭਵਿੱਖਬਾਣੀ ਕਰੇ ਕਿ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ।

8ਨਾ ਡਰ, ਨਾ ਘਬਰਾ। ਕੀ ਮੈਂ ਇਸ ਗੱਲ ਦਾ ਪ੍ਰਚਾਰ ਅਤੇ ਸ਼ੁਰੂ ਤੋਂ ਨਹੀਂ ਸੁਣਾਇਆ ਸੀ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਤੋਂ ਇਲਾਵਾ ਕੋਈ ਪਰਮੇਸ਼ਵਰ ਹੈ? ਹੋਰ ਕੋਈ ਚੱਟਾਨ ਨਹੀਂ ਹੈ; ਮੈਂ ਕਿਸੇ ਨੂੰ ਨਹੀਂ ਜਾਣਦਾ।”

9ਮੂਰਤੀਆਂ ਬਣਾਉਣ ਵਾਲੇ ਕੁਝ ਵੀ ਨਹੀਂ ਹਨ, ਅਤੇ ਜਿਹੜੀਆਂ ਚੀਜ਼ਾਂ ਉਹ ਸ਼ਿੰਗਾਰਦੇ ਹਨ ਉਹ ਬੇਕਾਰ ਹਨ। ਜਿਹੜੇ ਉਨ੍ਹਾਂ ਲਈ ਬੋਲਣਾ ਚਾਹੁੰਦੇ ਹਨ ਉਹ ਅੰਨ੍ਹੇ ਹਨ; ਇਸ ਲਈ ਉਹ ਸ਼ਰਮਿੰਦੇ ਹੋਣਗੇ।

10ਕੌਣ ਇੱਕ ਦੇਵਤੇ ਨੂੰ ਸਰੂਪ ਦਿੰਦਾ ਹੈ ਅਤੇ ਇੱਕ ਮੂਰਤੀ ਬਣਾਉਂਦਾ ਹੈ, ਜਿਸ ਦਾ ਕੋਈ ਲਾਭ ਨਹੀਂ ਹੁੰਦਾ?

11ਜੋ ਲੋਕ ਅਜਿਹਾ ਕਰਦੇ ਹਨ, ਉਹ ਸ਼ਰਮਿੰਦਾ ਹੋਣਗੇ; ਅਜਿਹੇ ਕਾਰੀਗਰ ਕੇਵਲ ਮਨੁੱਖ ਹਨ। ਉਹ ਸਾਰੇ ਇਕੱਠੇ ਹੋਣ ਅਤੇ ਆਪਣਾ ਪੱਖ ਰੱਖਣ; ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.