ਯਸ਼ਾਯਾਹ 45

ਯਾਹਵੇਹ ਆਪਣੇ ਮਸਹ ਕੀਤੇ ਹੋਏ ਕੋਰੇਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ:

Isaiah 45:1 (UKJV) Thus says the LORD to his anointed, to Cyrus, whose right hand I have held, to subdue nations before him; and I will loose the loins of kings, to open before him the two leaved gates; and the gates shall not be shut;

1ਯਾਹਵੇਹ ਆਪਣੇ ਮਸਹ ਕੀਤੇ ਹੋਏ ਕੋਰੇਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ:

2ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।

3ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.