ਯਸ਼ਾਯਾਹ 45

“ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਸ ਦਾ ਸਿਰਜਣਹਾਰ ਹਾਂ: ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਬਾਰੇ, ਮੇਰੇ ਹੱਥ ਦੇ ਕੰਮਾਂ ਬਾਰੇ, ਤੁਸੀਂ ਮੈਨੂੰ ਹੁਕਮ ਦਿਓਗੇ?

Isaiah 45:11 (UKJV) Thus says the LORD, the Holy One of Israel, and his Maker, Ask me of things to come concerning my sons, and concerning the work of my hands command all of you me.

9“ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ‘ਤੂੰ ਕੀ ਬਣਾਉਂਦਾ ਹੈ?’ ਜਾਂ ਕਾਰੀਗਰ ਦੀ ਕਿਰਤ ਇਹ ਆਖੇ ‘ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ’?

10ਹਾਏ ਉਸ ਦੇ ਲਈ ਜਿਹੜਾ ਪਿਤਾ ਨੂੰ ਆਖਦਾ ਹੈ, ‘ਤੂੰ ਕਿਸਨੂੰ ਜਨਮ ਦਿੰਦਾ ਹੈ?’ ਜਾਂ ਕਿਸੇ ਮਾਤਾ ਨੂੰ, ‘ਤੈਨੂੰ ਕਿਹੜੀਆਂ ਪੀੜਾਂ ਲੱਗੀਆਂ ਹਨ?’

11“ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਸ ਦਾ ਸਿਰਜਣਹਾਰ ਹਾਂ: ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਬਾਰੇ, ਮੇਰੇ ਹੱਥ ਦੇ ਕੰਮਾਂ ਬਾਰੇ, ਤੁਸੀਂ ਮੈਨੂੰ ਹੁਕਮ ਦਿਓਗੇ?

12ਮੈਂ ਹੀ ਹਾਂ ਜਿਸਨੇ ਧਰਤੀ ਨੂੰ ਸਾਜਿਆ ਅਤੇ ਇਸ ਉੱਤੇ ਮਨੁੱਖਾਂ ਨੂੰ ਬਣਾਇਆ। ਮੇਰੇ ਆਪਣੇ ਹੱਥਾਂ ਨੇ ਅਕਾਸ਼ ਨੂੰ ਫ਼ੈਲਾਇਆ ਹੈ; ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।

13ਮੈਂ ਆਪਣੀ ਧਾਰਮਿਕਤਾ ਵਿੱਚ ਉਸ ਨੂੰ ਉੱਚਾ ਕਰਾਂਗਾ, ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ। ਉਹ ਮੇਰੇ ਸ਼ਹਿਰ ਨੂੰ ਦੁਬਾਰਾ ਉਸਾਰੇਗਾ ਅਤੇ ਮੇਰੇ ਗ਼ੁਲਾਮਾਂ ਨੂੰ ਅਜ਼ਾਦ ਕਰੇਗਾ, ਪਰ ਕਿਸੇ ਕੀਮਤ ਜਾਂ ਇਨਾਮ ਲਈ ਨਹੀਂ, ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.