ਯਸ਼ਾਯਾਹ 45

ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

Isaiah 45:3 (UKJV) And I will give you the treasures of darkness, and hidden riches of secret places, that you may know that I, the LORD, which call you by your name, am the God of Israel.

1ਯਾਹਵੇਹ ਆਪਣੇ ਮਸਹ ਕੀਤੇ ਹੋਏ ਕੋਰੇਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ:

2ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।

3ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

4ਮੇਰੇ ਦਾਸ ਯਾਕੋਬ ਦੇ ਕਾਰਨ, ਮੇਰੇ ਚੁਣੇ ਹੋਏ ਇਸਰਾਏਲ ਦੇ ਕਾਰਨ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਸਨਮਾਨ ਦੀ ਪਦਵੀ ਦਿੱਤੀ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।

5ਮੈਂ ਯਾਹਵੇਹ ਹਾਂ, ਅਤੇ ਹੋਰ ਕੋਈ ਨਹੀਂ ਹੈ; ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਤੈਨੂੰ ਤਕੜਾ ਕਰਾਂਗਾ, ਭਾਵੇਂ ਤੁਸੀਂ ਮੈਨੂੰ ਨਹੀਂ ਮੰਨਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.