ਯਸ਼ਾਯਾਹ 45

ਮੈਂ ਯਾਹਵੇਹ ਹਾਂ, ਅਤੇ ਹੋਰ ਕੋਈ ਨਹੀਂ ਹੈ; ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਤੈਨੂੰ ਤਕੜਾ ਕਰਾਂਗਾ, ਭਾਵੇਂ ਤੁਸੀਂ ਮੈਨੂੰ ਨਹੀਂ ਮੰਨਿਆ,

Isaiah 45:5 (UKJV) I am the LORD, and there is none else, there is no God beside me: I girded you, though you have not known me:

3ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

4ਮੇਰੇ ਦਾਸ ਯਾਕੋਬ ਦੇ ਕਾਰਨ, ਮੇਰੇ ਚੁਣੇ ਹੋਏ ਇਸਰਾਏਲ ਦੇ ਕਾਰਨ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਸਨਮਾਨ ਦੀ ਪਦਵੀ ਦਿੱਤੀ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।

5ਮੈਂ ਯਾਹਵੇਹ ਹਾਂ, ਅਤੇ ਹੋਰ ਕੋਈ ਨਹੀਂ ਹੈ; ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਤੈਨੂੰ ਤਕੜਾ ਕਰਾਂਗਾ, ਭਾਵੇਂ ਤੁਸੀਂ ਮੈਨੂੰ ਨਹੀਂ ਮੰਨਿਆ,

6ਤਾਂ ਜੋ ਸੂਰਜ ਦੇ ਚੜ੍ਹਨ ਤੋਂ ਲੈ ਕੇ ਡੁੱਬਣ ਤੱਕ ਲੋਕ ਜਾਣ ਲੈਣ ਕਿ ਮੇਰੇ ਤੋਂ ਬਿਨਾਂ ਕੋਈ ਨਹੀਂ ਹੈ। ਮੈਂ ਹੀ ਯਾਹਵੇਹ ਹਾਂ, ਹੋਰ ਕੋਈ ਨਹੀਂ।

7ਮੈਂ ਚਾਨਣ ਬਣਾਉਂਦਾ ਹਾਂ ਅਤੇ ਹਨੇਰਾ ਪੈਦਾ ਕਰਦਾ ਹਾਂ, ਮੈਂ ਖੁਸ਼ਹਾਲੀ ਲਿਆਉਂਦਾ ਹਾਂ ਅਤੇ ਤਬਾਹੀ ਪੈਦਾ ਕਰਦਾ ਹਾਂ। ਮੈਂ, ਯਾਹਵੇਹ, ਇਹ ਸਭ ਕੁਝ ਕਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.