ਯਸ਼ਾਯਾਹ 45

ਹੇ ਅਕਾਸ਼ੋਂ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ; ਬੱਦਲਾਂ ਨੂੰ ਇਸ ਨੂੰ ਹੇਠਾਂ ਵਰ੍ਹਾਉਣ ਦਿਓ। ਧਰਤੀ ਨੂੰ ਖੁੱਲ੍ਹੇ, ਮੁਕਤੀ ਨੂੰ ਉਗਣ ਦਿਓ, ਜਿਸ ਨਾਲ ਧਾਰਮਿਕਤਾ ਵਧੇ, ਮੈਂ, ਯਾਹਵੇਹ ਨੇ ਇਸਨੂੰ ਬਣਾਇਆ ਹੈ।

Isaiah 45:8 (UKJV) Drop down, all of you heavens, from above, and let the skies pour down righteousness: let the earth open, and let them bring forth salvation, and let righteousness spring up together; I the LORD have created it.

6ਤਾਂ ਜੋ ਸੂਰਜ ਦੇ ਚੜ੍ਹਨ ਤੋਂ ਲੈ ਕੇ ਡੁੱਬਣ ਤੱਕ ਲੋਕ ਜਾਣ ਲੈਣ ਕਿ ਮੇਰੇ ਤੋਂ ਬਿਨਾਂ ਕੋਈ ਨਹੀਂ ਹੈ। ਮੈਂ ਹੀ ਯਾਹਵੇਹ ਹਾਂ, ਹੋਰ ਕੋਈ ਨਹੀਂ।

7ਮੈਂ ਚਾਨਣ ਬਣਾਉਂਦਾ ਹਾਂ ਅਤੇ ਹਨੇਰਾ ਪੈਦਾ ਕਰਦਾ ਹਾਂ, ਮੈਂ ਖੁਸ਼ਹਾਲੀ ਲਿਆਉਂਦਾ ਹਾਂ ਅਤੇ ਤਬਾਹੀ ਪੈਦਾ ਕਰਦਾ ਹਾਂ। ਮੈਂ, ਯਾਹਵੇਹ, ਇਹ ਸਭ ਕੁਝ ਕਰਦਾ ਹਾਂ।

8ਹੇ ਅਕਾਸ਼ੋਂ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ; ਬੱਦਲਾਂ ਨੂੰ ਇਸ ਨੂੰ ਹੇਠਾਂ ਵਰ੍ਹਾਉਣ ਦਿਓ। ਧਰਤੀ ਨੂੰ ਖੁੱਲ੍ਹੇ, ਮੁਕਤੀ ਨੂੰ ਉਗਣ ਦਿਓ, ਜਿਸ ਨਾਲ ਧਾਰਮਿਕਤਾ ਵਧੇ, ਮੈਂ, ਯਾਹਵੇਹ ਨੇ ਇਸਨੂੰ ਬਣਾਇਆ ਹੈ।

9“ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ‘ਤੂੰ ਕੀ ਬਣਾਉਂਦਾ ਹੈ?’ ਜਾਂ ਕਾਰੀਗਰ ਦੀ ਕਿਰਤ ਇਹ ਆਖੇ ‘ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ’?

10ਹਾਏ ਉਸ ਦੇ ਲਈ ਜਿਹੜਾ ਪਿਤਾ ਨੂੰ ਆਖਦਾ ਹੈ, ‘ਤੂੰ ਕਿਸਨੂੰ ਜਨਮ ਦਿੰਦਾ ਹੈ?’ ਜਾਂ ਕਿਸੇ ਮਾਤਾ ਨੂੰ, ‘ਤੈਨੂੰ ਕਿਹੜੀਆਂ ਪੀੜਾਂ ਲੱਗੀਆਂ ਹਨ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.