ਯਸ਼ਾਯਾਹ 47

“ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇ।

Isaiah 47:12 (UKJV) Stand now with yours enchantments, and with the multitude of your sorceries, wherein you have laboured from your youth; if so be you shall be able to profit, if so be you may prevail.

10ਤੂੰ ਆਪਣੀ ਬੁਰਿਆਈ ਉੱਤੇ ਭਰੋਸਾ ਰੱਖਿਆ ਹੈ ਅਤੇ ਕਿਹਾ ਹੈ, ‘ਮੈਨੂੰ ਕੋਈ ਨਹੀਂ ਵੇਖਦਾ।’ ਤੇਰੀ ਬੁੱਧੀ ਅਤੇ ਗਿਆਨ ਤੁਹਾਨੂੰ ਗੁਮਰਾਹ ਕਰਦੇ ਹਨ ਜਦੋਂ ਤੁਸੀਂ ਆਪਣੇ ਆਪ ਨੂੰ ਆਖਦੇ ਹੋ, ‘ਮੈਂ ਹਾਂ, ਅਤੇ ਮੇਰੇ ਤੋਂ ਬਿਨਾ ਕੋਈ ਨਹੀਂ ਹੈ।’

11ਤੁਹਾਡੇ ਉੱਤੇ ਬਿਪਤਾ ਆਵੇਗੀ, ਅਤੇ ਤੁਸੀਂ ਨਹੀਂ ਜਾਣਦੇ ਹੋਵੋਗੇ ਕਿ ਇਸ ਨੂੰ ਕਿਵੇਂ ਦੂਰ ਕਰਨਾ ਹੈ। ਤੁਹਾਡੇ ਉੱਤੇ ਇੱਕ ਬਿਪਤਾ ਆਵੇਗੀ ਕਿ ਤੁਸੀਂ ਰਿਹਾਈ ਦੀ ਕੀਮਤ ਨਾਲ ਨਹੀਂ ਬਚ ਸਕਦੇ। ਇੱਕ ਤਬਾਹੀ ਜਿਸਦਾ ਤੁਸੀਂ ਅੰਦਾਜ਼ਾ ਨਹੀਂ ਲਗਾ ਸਕਦੇ ਅਚਾਨਕ ਤੁਹਾਡੇ ਉੱਤੇ ਆ ਜਾਵੇਗਾ।

12“ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇ।

13ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ।

14ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.