ਯਸ਼ਾਯਾਹ 47

ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ।

Isaiah 47:13 (UKJV) You are wearied in the multitude of your counsels. Let now the astrologers, the stargazers, the monthly sign tellers, stand up, and save you from these things that shall come upon you.

11ਤੁਹਾਡੇ ਉੱਤੇ ਬਿਪਤਾ ਆਵੇਗੀ, ਅਤੇ ਤੁਸੀਂ ਨਹੀਂ ਜਾਣਦੇ ਹੋਵੋਗੇ ਕਿ ਇਸ ਨੂੰ ਕਿਵੇਂ ਦੂਰ ਕਰਨਾ ਹੈ। ਤੁਹਾਡੇ ਉੱਤੇ ਇੱਕ ਬਿਪਤਾ ਆਵੇਗੀ ਕਿ ਤੁਸੀਂ ਰਿਹਾਈ ਦੀ ਕੀਮਤ ਨਾਲ ਨਹੀਂ ਬਚ ਸਕਦੇ। ਇੱਕ ਤਬਾਹੀ ਜਿਸਦਾ ਤੁਸੀਂ ਅੰਦਾਜ਼ਾ ਨਹੀਂ ਲਗਾ ਸਕਦੇ ਅਚਾਨਕ ਤੁਹਾਡੇ ਉੱਤੇ ਆ ਜਾਵੇਗਾ।

12“ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇ।

13ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ।

14ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ;

15ਤੁਹਾਡੇ ਲਈ ਇਹ ਸਭ ਕੁਝ ਹੈ ਇਹਨਾਂ ਨਾਲ ਤੁਸੀਂ ਬਚਪਨ ਤੋਂ ਹੀ ਸਹਾਰਿਆ ਅਤੇ ਮਿਹਨਤ ਕੀਤੀ ਹੈ। ਉਹ ਸਾਰੇ ਆਪਣੀ ਗਲਤੀ ਵਿੱਚ ਚਲੇ ਜਾਂਦੇ ਹਨ; ਅਜਿਹਾ ਕੋਈ ਨਹੀਂ ਜੋ ਤੁਹਾਨੂੰ ਬਚਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.