ਯਸ਼ਾਯਾਹ 47

“ਹੁਣ, ਸੁਣੋ, ਹੇ ਅਨੰਦ ਦੇ ਪ੍ਰੇਮੀ, ਜਿਹੜੀ ਨਿਸ਼ਚਿਤ ਬੈਠਦੀ ਹੈ, ਅਤੇ ਆਪਣੇ ਦਿਲ ਵਿੱਚ ਆਖਦੀ ਹੈ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਗੀ।

Isaiah 47:8 (UKJV) Therefore hear now this, you that are given to pleasures, that dwell carelessly, that says in yours heart, I am, and none else beside me; I shall not sit as a widow, neither shall I know the loss of children:

6ਮੈਂ ਆਪਣੇ ਲੋਕਾਂ ਨਾਲ ਕ੍ਰੋਧਵਾਨ ਸੀ ਅਤੇ ਆਪਣੀ ਵਿਰਾਸਤ ਨੂੰ ਭ੍ਰਿਸ਼ਟ ਕੀਤਾ। ਮੈਂ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ, ਅਤੇ ਤੂੰ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕੀਤਾ। ਬੁੱਢਿਆਂ ਉੱਤੇ ਵੀ ਤੂੰ ਬਹੁਤ ਭਾਰਾ ਜੂਲਾ ਰੱਖਿਆ।

7ਤੁਸੀਂ ਕਿਹਾ ਸੀ, ‘ਮੈਂ ਸਦਾ ਲਈ ਹਾਂ, ਸਦੀਵੀ ਰਾਣੀ!’ ਪਰ ਤੁਸੀਂ ਇਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸੋਚਿਆ ਕਿ ਹੋ ਸਕਦਾ ਹੈ।

8“ਹੁਣ, ਸੁਣੋ, ਹੇ ਅਨੰਦ ਦੇ ਪ੍ਰੇਮੀ, ਜਿਹੜੀ ਨਿਸ਼ਚਿਤ ਬੈਠਦੀ ਹੈ, ਅਤੇ ਆਪਣੇ ਦਿਲ ਵਿੱਚ ਆਖਦੀ ਹੈ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਗੀ।

9ਇਹ ਦੋਵੇਂ ਤੁਹਾਨੂੰ ਇੱਕ ਪਲ ਅਤੇ ਇੱਕ ਦਿਨ ਵਿੱਚ, ਪਛਾੜ ਦੇਣਗੀਆਂ, ਬੱਚਿਆਂ ਦਾ ਨੁਕਸਾਨ ਅਤੇ ਵਿਧਵਾ ਹੋ ਜਾਣਾ। ਤੁਹਾਡੇ ਬਹੁਤ ਸਾਰੇ ਜਾਦੂ-ਟੂਣਿਆਂ ਅਤੇ ਤੁਹਾਡੇ ਸਾਰੇ ਸ਼ਕਤੀਸ਼ਾਲੀ ਜਾਦੂ ਦੇ ਬਾਵਜੂਦ, ਉਹ ਪੂਰੀ ਤਰ੍ਹਾਂ ਤੁਹਾਡੇ ਉੱਤੇ ਆਉਣਗੇ।

10ਤੂੰ ਆਪਣੀ ਬੁਰਿਆਈ ਉੱਤੇ ਭਰੋਸਾ ਰੱਖਿਆ ਹੈ ਅਤੇ ਕਿਹਾ ਹੈ, ‘ਮੈਨੂੰ ਕੋਈ ਨਹੀਂ ਵੇਖਦਾ।’ ਤੇਰੀ ਬੁੱਧੀ ਅਤੇ ਗਿਆਨ ਤੁਹਾਨੂੰ ਗੁਮਰਾਹ ਕਰਦੇ ਹਨ ਜਦੋਂ ਤੁਸੀਂ ਆਪਣੇ ਆਪ ਨੂੰ ਆਖਦੇ ਹੋ, ‘ਮੈਂ ਹਾਂ, ਅਤੇ ਮੇਰੇ ਤੋਂ ਬਿਨਾ ਕੋਈ ਨਹੀਂ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.