ਯਸ਼ਾਯਾਹ 48

ਇਹ ਹੈ ਜੋ ਯਾਹਵੇਹ ਆਖਦਾ ਹੈ, ਤੁਹਾਡਾ ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰਖ: “ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਸਿਖਾਉਂਦਾ ਹੈ ਅਤੇ ਤੁਹਾਡੇ ਲਈ ਸਭ ਤੋਂ ਵਧੀਆ ਕੀ ਹੈ, ਜੋ ਤੁਹਾਨੂੰ ਉਸ ਰਾਹ ਵਿੱਚ ਸੇਧ ਦਿੰਦਾ ਹੈ,

Isaiah 48:17 (UKJV) Thus says the LORD, your Redeemer, the Holy One of Israel; I am the LORD your God which teaches you to profit, which leads you by the way that you should go.

15ਮੈਂ ਹਾਂ, ਮੈਂ ਹੀ, ਬੋਲਿਆ ਹੈ; ਹਾਂ, ਮੈਂ ਉਸਨੂੰ ਬੁਲਾਇਆ ਹੈ। ਮੈਂ ਉਸ ਨੂੰ ਲਿਆਵਾਂਗਾ, ਅਤੇ ਉਹ ਆਪਣੇ ਕੰਮ ਵਿੱਚ ਕਾਮਯਾਬ ਹੋਵੇਗਾ।

16“ਮੇਰੇ ਨੇੜੇ ਆਓ ਅਤੇ ਇਹ ਸੁਣੋ: “ਪਹਿਲੀ ਘੋਸ਼ਣਾ ਤੋਂ ਮੈਂ ਗੁਪਤ ਵਿੱਚ ਗੱਲ ਨਹੀਂ ਕੀਤੀ; ਜਦੋਂ ਇਹ ਵਾਪਰਦਾ ਹੈ, ਮੈਂ ਉੱਥੇ ਹਾਂ।” ਅਤੇ ਹੁਣ ਸਰਬਸ਼ਕਤੀਮਾਨ ਯਾਹਵੇਹ ਨੇ ਮੈਨੂੰ ਆਪਣੇ ਆਤਮਾ ਨਾਲ ਘੱਲਿਆ ਹੈ।

17ਇਹ ਹੈ ਜੋ ਯਾਹਵੇਹ ਆਖਦਾ ਹੈ, ਤੁਹਾਡਾ ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰਖ: “ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਸਿਖਾਉਂਦਾ ਹੈ ਅਤੇ ਤੁਹਾਡੇ ਲਈ ਸਭ ਤੋਂ ਵਧੀਆ ਕੀ ਹੈ, ਜੋ ਤੁਹਾਨੂੰ ਉਸ ਰਾਹ ਵਿੱਚ ਸੇਧ ਦਿੰਦਾ ਹੈ,

18ਜੇ ਤੂੰ ਮੇਰੇ ਹੁਕਮਾਂ ਵੱਲ ਧਿਆਨ ਦਿੱਤਾ ਹੁੰਦਾ, ਤੇਰੀ ਸ਼ਾਂਤੀ ਦਰਿਆ ਵਰਗੀ ਹੁੰਦੀ, ਤੇਰੀ ਭਲਾਈ ਸਮੁੰਦਰ ਦੀਆਂ ਲਹਿਰਾਂ ਵਾਂਗ ਹੁੰਦੀ।

19ਤੇਰੀ ਸੰਤਾਨ ਰੇਤ ਵਾਂਗੂੰ ਹੁੰਦੀ, ਤੇਰੇ ਬੱਚੇ ਉਸ ਦੇ ਅਣਗਿਣਤ ਦਾਣਿਆਂ ਵਰਗੇ ਹੁੰਦੇ। ਉਨ੍ਹਾਂ ਦਾ ਨਾਮ ਕਦੇ ਵੀ ਮਿਟਾਇਆ ਨਹੀਂ ਜਾਵੇਗਾ ਅਤੇ ਨਾ ਹੀ ਮੇਰੇ ਸਾਹਮਣੇ ਤੋਂ ਨਸ਼ਟ ਕੀਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.