ਯਸ਼ਾਯਾਹ 48

ਮੈਂ ਆਪਣੇ ਨਾਮ ਦੀ ਖ਼ਾਤਰ ਆਪਣੇ ਕ੍ਰੋਧ ਨੂੰ ਰੋਕ ਰੱਖਿਆ ਹੈ; ਆਪਣੀ ਉਸਤਤ ਦੀ ਖ਼ਾਤਰ, ਮੈਂ ਇਸਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਾ ਕਰ ਦਿੱਤਾ ਜਾਵੇ।

Isaiah 48:9 (UKJV) For my name's sake will I defer mine anger, and for my praise will I refrain for you, that I cut you not off.

7ਉਹ ਹੁਣ ਉਤਪੰਨ ਗਏ ਹਨ, ਬਹੁਤ ਸਮਾਂ ਪਹਿਲਾਂ ਨਹੀਂ; ਤੁਸੀਂ ਉਨ੍ਹਾਂ ਬਾਰੇ ਅੱਜ ਤੋਂ ਪਹਿਲਾਂ ਨਹੀਂ ਸੁਣਿਆ ਹੋਵੇਗਾ। ਇਸ ਲਈ ਤੁਸੀਂ ਇਹ ਨਹੀਂ ਕਹਿ ਸਕਦੇ, ‘ਹਾਂ, ਮੈਂ ਉਨ੍ਹਾਂ ਨੂੰ ਜਾਣਦਾ ਸੀ।’

8ਤੁਸੀਂ ਨਾ ਤਾਂ ਸੁਣਿਆ ਹੈ ਅਤੇ ਨਾ ਹੀ ਸਮਝਿਆ ਹੈ; ਪੁਰਾਣੇ ਸਮੇਂ ਤੋਂ ਤੁਹਾਡੇ ਕੰਨ ਨਹੀਂ ਖੁੱਲ੍ਹੇ। ਮੈਂ ਜਾਣਦਾ ਹਾਂ ਕਿ ਤੁਸੀਂ ਕਿੰਨੇ ਧੋਖੇਬਾਜ਼ ਹੋ; ਤੁਹਾਨੂੰ ਜਨਮ ਤੋਂ ਹੀ ਬਾਗੀ ਕਿਹਾ ਜਾਂਦਾ ਸੀ।

9ਮੈਂ ਆਪਣੇ ਨਾਮ ਦੀ ਖ਼ਾਤਰ ਆਪਣੇ ਕ੍ਰੋਧ ਨੂੰ ਰੋਕ ਰੱਖਿਆ ਹੈ; ਆਪਣੀ ਉਸਤਤ ਦੀ ਖ਼ਾਤਰ, ਮੈਂ ਇਸਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਾ ਕਰ ਦਿੱਤਾ ਜਾਵੇ।

10ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੁਹਾਨੂੰ ਬਿਪਤਾ ਦੀ ਭੱਠੀ ਵਿੱਚ ਪਰਖਿਆ ਹੈ।

11ਮੈਂ ਇਹ ਆਪਣੇ ਲਈ, ਹਾਂ ਆਪਣੇ ਹੀ ਲਈ, ਇਹ ਕਰਦਾ ਹਾਂ; ਮੈਂ ਆਪਣੇ ਆਪ ਨੂੰ ਬਦਨਾਮ ਕਿਵੇਂ ਹੋਣ ਦੇ ਸਕਦਾ ਹਾਂ? ਮੈਂ ਆਪਣੀ ਮਹਿਮਾ ਕਿਸੇ ਹੋਰ ਨੂੰ ਨਹੀਂ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.