ਯਸ਼ਾਯਾਹ 49

“ਕੀ ਇੱਕ ਮਾਂ ਆਪਣੇ ਦੁੱਧ ਚੁੰਘਦੇ ਦੇ ਬੱਚੇ ਨੂੰ ਭੁੱਲ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬੱਚੇ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ!

Isaiah 49:15 (UKJV) Can a woman forget her nursing infant, that she should not have compassion on the son of her womb? yea, they may forget, yet will I not forget you.

13ਹੇ ਅਕਾਸ਼ੋਂ, ਜੈਕਾਰਾ ਗਜਾਓ! ਹੇ ਧਰਤੀ, ਖੁਸ਼ ਹੋ! ਹੇ ਪਹਾੜੋ, ਜੈਕਾਰਾ ਗਜਾਓ! ਕਿਉਂਕਿ ਯਾਹਵੇਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।

14ਪਰ ਸੀਯੋਨ ਨੇ ਆਖਿਆ, “ਯਾਹਵੇਹ ਨੇ ਮੈਨੂੰ ਤਿਆਗ ਦਿੱਤਾ ਹੈ, ਯਾਹਵੇਹ ਮੈਨੂੰ ਭੁੱਲ ਗਿਆ ਹੈ।”

15“ਕੀ ਇੱਕ ਮਾਂ ਆਪਣੇ ਦੁੱਧ ਚੁੰਘਦੇ ਦੇ ਬੱਚੇ ਨੂੰ ਭੁੱਲ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬੱਚੇ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ!

16ਵੇਖ, ਮੈਂ ਤੈਨੂੰ ਆਪਣੇ ਹੱਥਾਂ ਦੀਆਂ ਹਥੇਲੀਆਂ ਉੱਤੇ ਉੱਕਰਿਆ ਹੈ; ਤੁਹਾਡੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

17ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.