ਯਸ਼ਾਯਾਹ 49

ਵੇਖ, ਮੈਂ ਤੈਨੂੰ ਆਪਣੇ ਹੱਥਾਂ ਦੀਆਂ ਹਥੇਲੀਆਂ ਉੱਤੇ ਉੱਕਰਿਆ ਹੈ; ਤੁਹਾਡੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

Isaiah 49:16 (UKJV) Behold, I have graven you upon the palms of my hands; your walls are continually before me.

14ਪਰ ਸੀਯੋਨ ਨੇ ਆਖਿਆ, “ਯਾਹਵੇਹ ਨੇ ਮੈਨੂੰ ਤਿਆਗ ਦਿੱਤਾ ਹੈ, ਯਾਹਵੇਹ ਮੈਨੂੰ ਭੁੱਲ ਗਿਆ ਹੈ।”

15“ਕੀ ਇੱਕ ਮਾਂ ਆਪਣੇ ਦੁੱਧ ਚੁੰਘਦੇ ਦੇ ਬੱਚੇ ਨੂੰ ਭੁੱਲ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬੱਚੇ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ!

16ਵੇਖ, ਮੈਂ ਤੈਨੂੰ ਆਪਣੇ ਹੱਥਾਂ ਦੀਆਂ ਹਥੇਲੀਆਂ ਉੱਤੇ ਉੱਕਰਿਆ ਹੈ; ਤੁਹਾਡੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

17ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।

18ਆਪਣੀਆਂ ਅੱਖਾਂ ਚੁੱਕੋ ਅਤੇ ਆਲੇ-ਦੁਆਲੇ ਵੇਖੋ; ਤੇਰੇ ਸਾਰੇ ਬੱਚੇ ਇਕੱਠੇ ਹੋ ਕੇ ਤੇਰੇ ਕੋਲ ਆਉਂਦੇ ਹਨ। ਸੱਚ-ਮੁੱਚ, ਮੈਂ ਜਿਉਂਦਾ ਹਾਂ,” ਯਾਹਵੇਹ ਦਾ ਵਾਕ ਹੈ, “ਤੁਸੀਂ ਇਨ੍ਹਾਂ ਸਾਰਿਆਂ ਨੂੰ ਗਹਿਣਿਆਂ ਵਜੋਂ ਪਹਿਨੋਗੇ; ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.