ਯਸ਼ਾਯਾਹ 49

ਉਸ ਨੇ ਮੈਨੂੰ ਆਖਿਆ, ਹੇ ਇਸਰਾਏਲ, ਤੂੰ ਮੇਰਾ ਦਾਸ ਹੈ ਜਿਸ ਵਿੱਚ ਮੈਂ ਆਪਣਾ ਪਰਤਾਪ ਵਿਖਾਵਾਂਗਾ।

Isaiah 49:3 (UKJV) And said unto me, You are my servant, O Israel, in whom I will be glorified.

1ਹੇ ਟਾਪੂਆਂ ਦੇ ਲੋਕੋ, ਮੇਰੀ ਗੱਲ ਸੁਣੋ; ਹੇ ਦੂਰ-ਦੁਰਾਡੇ ਦੀਓ ਕੌਮੋ, ਇਹ ਸੁਣੋ: ਮੇਰੇ ਜਨਮ ਤੋਂ ਪਹਿਲਾਂ ਯਾਹਵੇਹ ਨੇ ਮੈਨੂੰ ਬੁਲਾਇਆ ਸੀ; ਮੇਰੀ ਮਾਂ ਦੀ ਕੁੱਖ ਤੋਂ ਉਸ ਨੇ ਮੇਰਾ ਨਾਮ ਬੋਲਿਆ ਹੈ।

2ਉਸ ਨੇ ਮੇਰਾ ਮੂੰਹ ਤਿੱਖੀ ਤਲਵਾਰ ਵਰਗਾ ਬਣਾਇਆ, ਆਪਣੇ ਹੱਥ ਦੇ ਸਾਯੇ ਵਿੱਚ ਉਸ ਨੇ ਮੈਨੂੰ ਛੁਪਾ ਲਿਆ। ਉਸ ਨੇ ਮੈਨੂੰ ਇੱਕ ਚਮਕਦਾਰ ਤੀਰ ਬਣਾਇਆ ਅਤੇ ਮੈਨੂੰ ਆਪਣੇ ਤਰਕਸ਼ ਵਿੱਚ ਛੁਪਾਇਆ।

3ਉਸ ਨੇ ਮੈਨੂੰ ਆਖਿਆ, ਹੇ ਇਸਰਾਏਲ, ਤੂੰ ਮੇਰਾ ਦਾਸ ਹੈ ਜਿਸ ਵਿੱਚ ਮੈਂ ਆਪਣਾ ਪਰਤਾਪ ਵਿਖਾਵਾਂਗਾ।

4ਪਰ ਮੈਂ ਆਖਿਆ, ਮੈਂ ਵਿਅਰਥ ਮਿਹਨਤ ਕੀਤੀ ਹੈ। ਮੈਂ ਆਪਣੀ ਤਾਕਤ ਬੇਕਾਰ ਖਰਚ ਕੀਤੀ ਹੈ। ਫਿਰ ਵੀ ਜੋ ਮੇਰਾ ਹੱਕ ਹੈ, ਉਹ ਯਾਹਵੇਹ ਦੇ ਹੱਥ ਵਿੱਚ ਹੈ, ਅਤੇ ਮੇਰਾ ਇਨਾਮ ਮੇਰੇ ਪਰਮੇਸ਼ਵਰ ਦੇ ਕੋਲ ਹੈ।

5ਅਤੇ ਹੁਣ ਯਾਹਵੇਹ ਆਖਦਾ ਹੈ, ਜਿਸ ਨੇ ਮੈਨੂੰ ਗਰਭ ਵਿੱਚੋਂ ਹੀ ਆਪਣਾ ਸੇਵਕ ਹੋਣ ਲਈ ਬਣਾਇਆ, ਤਾਂ ਜੋ ਯਾਕੋਬ ਨੂੰ ਆਪਣੇ ਕੋਲ ਵਾਪਸ ਲਿਆਵੇ ਅਤੇ ਇਸਰਾਏਲ ਨੂੰ ਆਪਣੇ ਕੋਲ ਇਕੱਠਾ ਕੀਤਾ ਜਾਵੇ, ਕਿਉਂਕਿ ਮੈਂ ਯਾਹਵੇਹ ਦੀ ਨਿਗਾਹ ਵਿੱਚ ਆਦਰਯੋਗ ਹਾਂ ਅਤੇ ਮੇਰਾ ਪਰਮੇਸ਼ਵਰ ਮੇਰੀ ਤਾਕਤ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.